IndiaTop News

ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਦ੍ਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਨਵੇਂ ਚੁਣੇ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਦੱਸ ਦਈਏ ਕਿ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਦੀ ਸਹੁੰ ਚੁੱਕਣਗੇ। ਚੀਫ਼ ਜਸਟਿਸ ਐਨਵੀ ਰਮਨਾ ਮੁਰਮੂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।

ਸਹੁੰ ਚੁੱਕ ਸਮਾਗਮ ਸਵੇਰੇ 10.15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਵੇਗਾ। ਮੁਰਮੂ ਦਾ ਰਾਸ਼ਟਰਪਤੀ ਬਣਨਾ ਕਈ ਮਾਇਨਿਆਂ ਵਿਚ ਇਤਿਹਾਸਕ ਮੌਕਾ ਹੋਵੇਗਾ। ਉਹ ਦੇਸ਼ ਦੀ 15ਵੀਂ ਅਤੇ ਪਹਿਲੀ ਕਬਾਇਲੀ ਰਾਸ਼ਟਰਪਤੀ ਹੋਵੇਗੀ। ਇਸ ਦੇ ਨਾਲ ਹੀ ਆਜ਼ਾਦੀ ਦੇ 75ਵੇਂ ਸਾਲ ‘ਚ ਦ੍ਰੋਪਦੀ ਮੁਰਮੂ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਬਣਨ ਜਾ ਰਹੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਲਈ ਸੰਸਦ ਭਵਨ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button