ਚੰਡੀਗੜ੍ਹ : ‘ਸਾਡੇ ਖਿਡਾਰੀ, ਸਾਡਾ ਮਾਣ’ ਸਮਾਰੋਹ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਦੇ ਤਗਮਾ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਨਕਦ ਰਾਸ਼ੀ ਦੇ ਕੇ ਨਵਾਜਿਆ ਗਿਆ।
Sukhbir Badal ਦਾ ਗ੍ਰਿਫ਼ਤਾਰੀ ’ਤੇ ਧਾਕੜ ਬਿਆਨ, ਗ੍ਰਿਫ਼ਤਾਰ ਕਰਕੇ ਦਿਖਾਉਂਦੇ, Kunwar Vijay Pratap ਲਾਤਾ ਖੂੰਜੇ
ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 23 ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇਸ ਸਮਾਰੋਹ ਚਾਂਦੀ ਤਗਮਾ ਜੇਤੂ ਖਿਡਾਰੀਆਂ ਨੂੰ 50 ਲੱਖ ਰੁਪਏ, ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 40 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਖੇਡ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਸ਼ਾਮਲ ਹੋਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.