Press ReleasePunjabTop News

‘ਰਾਸ਼ਟਰੀ ਲਾਜਿਸਟਿਕਸ ਨੀਤੀ ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ

ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ ਏਜੰਸੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਪ੍ਰਭਾਵੀ ਢੰਗ ਹੱਲ ਕਰਨ ਦੇ ਹੋਵੇਗੀ ਸਮਰੱਥ ਨਵੀਂ ਨੀਤੀ : ਘਨਸ਼ਿਆਮ ਥੋਰੀ

ਚੰਡੀਗੜ੍ਹ : ਸੂਬੇ ਦੀ ਬਿਹਤਰੀ ਲਈ ਨੀਤੀ ਨੂੰ ਅਪਣਾਉਣ, ਭਾਈਵਾਲਾਂ ਨੂੰ ਜਾਗਰੂਕ ਕਰਨ, ਮੰਤਰਾਲੇ/ਵਿਭਾਗਾਂ ਦੀ ਭੂਮਿਕਾ ਦੀ ਰੂਪਰੇਖਾ ਤਿਆਰ ਕਰਨ ਅਤੇ ਨਿਗਰਾਨੀ ਕਰਨ ਯੋਗ ਮਾਪਦੰਡਾਂ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਅੱਜ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ, ਚੰਡੀਗੜ੍ਹ ਵਿਖੇ ’ਰਾਸ਼ਟਰੀ ਲਾਜਿਸਟਿਕ ਨੀਤੀ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ ਗਈ। ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਡਾਇਰੈਕਟਰ ਸ੍ਰੀ ਘਨਸ਼ਿਆਮ ਥੋਰੀ, ਆਈ.ਏ.ਐਸ. ਨੇ ਖੇਤਰੀ ਦਫਤਰ, ਫੂਡ ਕਾਰਪੋਰੇਸ਼ਨ ਆਫ ਇੰਡੀਆ, ਪੰਜਾਬ ਰੀਜਨ ਵੱਲੋਂ ਡੀ.ਐਫ.ਪੀ.ਡੀ., ਡੀ.ਪੀ.ਆਈ.ਆਈ.ਟੀ., ਪੰਜਾਬ ਸਰਕਾਰ ਅਤੇ ਅਤੇ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ(ਸੀ.ਡਬਲਿਊ.ਸੀ.) ਦੇ ਸਹਿਯੋਗ ਨਾਲ ਕਰਵਾਈ ਇਸ ਕਾਨਫਰੰਸ ਦੀ ਪ੍ਰਧਾਨਗੀ  ਕੀਤੀ ।
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਸਰਕਾਰ ਦਾ ਨਵਾਂ ਫਰਮਾਨ, ਵਿਆਹ ‘ਚ ਸ਼ਰਾਬ ਪੀਣ ਵਾਲਿਆਂ ਦੀ ਨਹੀਂ ਖ਼ੈਰ ||
ਰਾਸ਼ਟਰੀ ਲਾਜਿਸਟਿਕਸ ਨੀਤੀ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੰਦੇ ਹੋਏ, ਸ਼੍ਰੀ ਘਨਸ਼ਿਆਮ ਥੋਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸ ਤਰ੍ਹਾਂ ਪੇਸ਼ ਕੀਤੀ ਨਵੀਂ ਨੀਤੀ ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ-ਏਜੰਸੀ ਤਾਲਮੇਲ ਸੰਬੰਧੀ ਮੁੱਦਿਆਂ ਨੂੰ  ਬਿਹਤਰ ਢੰਗ ਨਾਲ ਨਜਿੱਠਣ ਲਈੰ ਕਾਰਗਰ ਤੇ  ਪ੍ਰਭਾਵੀ ਸਿੱਧ ਹੋ ਸਕਦੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਅੱਗੇ ਦੱਸਿਆ ਕਿ ਕਿਵੇਂ ਇਹ ਨੀਤੀ ਨਾ ਸਿਰਫ਼ ਨਿੱਜੀ ਖੇਤਰ ਲਈ ਲਾਹੇਵੰਦ ਹੋਵੇਗੀ, ਸਗੋਂ ਰਾਸ਼ਟਰੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਕਿਸਾਨ ਭਰਾਵਾਂ ਲਈ ਖੁਸ਼ਖ਼ਬਰੀ, ਇਸ ਤਕਨੀਕ ਨਾਲ ਬੀਜਣ ਫ਼ਸਲਾਂ ||
ਡਾਇਰੈਕਟਰ (ਸਟੋਰੇਜ), ਡੀ.ਐਫ.ਪੀ.ਡੀ., ਸ੍ਰੀ ਮਾਤੇਸ਼ਵਰੀ ਪੀ. ਮਿਸ਼ਰਾ, ਨੇ ਰਾਸ਼ਟਰੀ ਲਾਜਿਸਟਿਕਸ ਨੀਤੀ ਨੂੰ ਮਜ਼ਬੂਤ ਕਰਨ, ਸਿਲੋ ਅਤੇ ਗਤੀ ਸ਼ਕਤੀ ਟਰਮੀਨਲ ਬਣਾਉਣ ਅਤੇ ਆਵਾਜਾਈ ਦੀ ਕੁੱਲ ਲਾਗਤ ਨੂੰ ਘਟਾਉਣ ਲਈ ਡੀਐਫਪੀਡੀ ਦੁਆਰਾ ਕੀਤੀਆਂ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਡਾਇਰੈਕਟਰ, ਡੀ.ਪੀ.ਆਈ.ਆਈ.ਟੀ., ਸ੍ਰੀ ਅਰਵਿੰਦ ਪਾਂਡੇ ਨੇ ਵਿਆਪਕ ਲਾਜਿਸਟਿਕ ਐਕਸ਼ਨ ਪਲਾਨ ਅਤੇ ਇਸ ਨੂੰ ਲਾਗੂ ਕਰਨ ਸਬੰਧੀ  ਵੱਖ-ਵੱਖ ਪੜਾਵਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਵੱਖ-ਵੱਖ ਰਾਜਾਂ ਵਿੱਚ ਲਾਜਿਸਟਿਕ ਈਜ਼ ਦੇ ਅੰਕੜੇ ਸਾਂਝੇ ਕਰਦੇ ਹੋਏ ਕਿਹਾ ਕਿ, ਪੰਜਾਬ, ਆਂਧਰਾ ਪ੍ਰਦੇਸ਼, ਅਸਾਮ, ਚੰਡੀਗੜ੍ਹ, ਦਿੱਲੀ, ਗੁਜਰਾਤ ਅਤੇ ਹਰਿਆਣਾ ਵੀ  ਪ੍ਰਾਪਤੀਆਂ ਵਿੱਚ ਸ਼ਾਮਲ ਹਨ।
ਸੇਬ ਚੋਰੀ ਹੋਣ ਤੋਂ ਬਾਅਦ ਡਰਾਇਵਰ ਤੇ ਮਾਲਕ ਕਰਤੇ ਖੁਸ਼, ਆਹ ਦੋ ਬੰਦਿਆਂ ਨੇ ਰੱਖੀ ਪੰਜਾਬੀਆਂ ਦੀ ਇੱਜ਼ਤ
ਜਨਰਲ ਮੈਨੇਜਰ, ਸੀ.ਡਬਲਿਊ.ਸੀ., ਸ੍ਰੀ ਪੀ. ਕੇ. ਸਾਅ ਨੇ 2024-25 ਤੱਕ 112.50 ਲੱਖ ਵਰਗ ਫੁੱਟ ਦੀ ਵੇਅਰਹਾਊਸਿੰਗ ਸਮਰੱਥਾ ਵਧਾਉਣ ਬਾਰੇ ਜਾਣਕਾਰੀ ਦਿੱਤੀ , ਜੋ ਕਿ ਲਾਜਿਸਟਿਕਸ ਪ੍ਰਬੰਧਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗਾ। ਉਹਨਾਂ ਨੇ ਦੇਸ਼ ਭਰ ਵਿੱਚ 35 ਥਾਵਾਂ ’ਤੇ ਲਾਗੂ ਕੀਤੇ ਜਾਣ ਵਾਲੇ ਮਲਟੀ-ਮਾਡਲ ਲਾਜਿਸਟਿਕ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਵੱਖ-ਵੱਖ ਸਟੋਰੇਜ ਸਮਰੱਥਾ ਜਿਵੇਂ ਕਿ ਕੋਲਡ ਸਟੋਰੇਜ ਆਦਿ ਨਾਲ ਵੇਅਰਹਾਊਸਿੰਗ ਨੈੱਟਵਰਕ ਦਾ ਵਿਸਥਾਰ ਕਰਨ ਸਬੰਧੀ ਸੀ.ਡਬਲਿਊ.ਸੀ. ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ।
ਸਾਬਕਾ ਅਫ਼ਸਰ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ, ਅਦਾਲਤ ਨੇ ਸੁਣਾਇਆ ਫ਼ੈਸਲਾ D5 Channel Punjabi
ਸ੍ਰੀ ਅਸੀਮ ਛਾਬੜਾ, ਜੀ.ਐਮ. (ਸੀਲੋ), ਐਫ.ਸੀ.ਆਈ. ਹੈੱਡਕੁਆਰਟਰ ਨੇ ਦੇਸ਼ ਭਰ ਵਿੱਚ 249 ਸਥਾਨਾਂ ’ਤੇ 111.125 ਲੱਖ ਮੀਟ੍ਰਿਕ ਟਨ ਸਮਰੱਥਾ ਲਈ ਸੀਲੋ ਐਂਡ ਹੱਬ ਐਂਡ ਸਪੋਕ ਮਾਡਲ ਸਮੇਤ ਵੇਅਰਹਾਊਸਿੰਗ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕੀਤਾ, ਜੋ ਰੇਲ ਲਿੰਕਡ ਹੱਬ ਸਿਲੋਜ਼ ਨਾਲ ਜੁੜੇ ਖ਼ਪਤ ਅਤੇ ਖਰੀਦ ਵਾਲੇ ਖੇਤਰ ਲਈ ਵਿਕਸਤ ਕੀਤੇ ਜਾਣ ਵਾਲੇ ਸਟੈਂਡਅਲੋਨ ਸਪੋਕ ਸਿਲੋਜ਼ ਦਾ ਇੱਕ ਨੈਟਵਰਕ ਹੋਵੇਗਾ। ਰਾਜ ਵਣਜ ਵਿਭਾਗ ਹਰਿਆਣਾ ਦੇ ਸਲਾਹਕਾਰ ਸ੍ਰੀ ਅਖਿਲ ਗੁਪਤਾ ਨੇ ਆਪਣੀ ਪੇਸ਼ਕਾਰੀ ਰਾਹੀਂ ਹਰਿਆਣਾ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਨੀਤੀ ਅਤੇ ਹਰਿਆਣਾ ਨੂੰ ਇੱਕ ਗਲੋਬਲ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਹੱਬ ਬਣਾਉਣ ਸਬੰਧੀ ਉਹਨਾਂ ਦੇ ਮਿਸ਼ਨ ਬਾਰੇ ਚਾਨਣਾ ਪਾਇਆ।
ਮਾਨ ਨੇ ਸਨਅਤਕਾਰਾਂ ਲਈ ਦਿੱਤਾ ਨਵਾਂ ਤੋਹਫ਼ਾ? ਹੁਣ ਮਿਲੇਗੀ ਵੱਡੀ ਰਾਹਤ D5 Channel Punjabi
ਪੰਜਾਬ ਰਾਜ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨੁਮਾਇੰਦੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਗਤੀ-ਸ਼ਕਤੀ ਅਧੀਨ ਰਾਜ ਪੱਧਰੀ ਸੰਸਥਾਗਤ ਢਾਂਚੇ (ਐਸ.ਐਲ.ਆਈ.ਐਫ.) ਬਾਰੇ ਚਰਚਾ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਨੂੰ 2018 ਤੋਂ 2021 ਤੱਕ ਦੇ ਸਾਰੇ ਐਲ.ਈ.ਏ.ਡੀ.ਐਸ. (ਲੀਡਜ਼) ਸਰਵੇਖਣਾਂ ਵਿੱਚ ਤੀਜਾ ਰੈਂਕ ਦਿੱਤਾ ਗਿਆ ਹੈ। ਮਿਸ ਭਾਵਨਾ ਜੈਨ, ਡੀ.ਓ.ਐਮ., ਡੀ,ਆਰ.ਐਮ. ਅਫਸਰ, ਦਿੱਲੀ ਨੇ ਆਪਣੀ ਪੇਸ਼ਕਾਰੀ ਜ਼ਰੀਏ 2031 ਤੱਕ ਮਾਲ ਢੋਆ-ਢੁਆਈ ਵਿੱਚ 45 ਫ਼ੀਸਦੀ ਮਾਡਲ ਸ਼ੇਅਰ ਪ੍ਰਾਪਤ ਕਰਨ ਬਾਰੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ। ਕਾਨਫਰੰਸ ਉਪਰੰਤ ਭਾਗ ਲੈਣ ਵਾਲੇ ਸਾਰੇ ਵਿਭਾਗਾਂ ਵਿਚਕਾਰ ਪੈਨਲ ਚਰਚਾ ਕੀਤੀ ਗਈ ਅਤੇ ਅੰਤ ਵਿੱਚ ਸਵਾਲ-ਜਵਾਬ ਦਾ ਸੈਸ਼ਨ ਵੀ ਕਰਵਾਇਆ ਗਿਆ। ਡਾਇਰੈਕਟਰ ਸਟੋਰੇਜ਼, ਡੀ.ਐਫ.ਪੀ.ਡੀ., ਸ੍ਰੀ ਮਾਤੇਸ਼ਵਰੀ ਪੀ. ਮਿਸ਼ਰਾ ਨੇ ਧੰਨਵਾਦ ਕਰਦਿਆਂ ਪ੍ਰੋਗਰਾਮ ਦੀ ਸਮਾਪਤੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button