Breaking NewsD5 specialIndiaNewsPoliticsTop News

ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ Draupadi Murmu ਦਾ ਸਮਰਥਨ ਕਰੇਗੀ ਬਸਪਾ ਸਰਕਾਰ

ਲਖਨਊ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ. ਡੀ. ਏ.) ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਦ੍ਰੋਪਦੀ ਮੁਰਮੂ ਇਸ ਅਹੁਦੇ ਲਈ ਪਹਿਲੀ ਜਨਜਾਤੀ ਨੇਤਾ ਅਤੇ ਦੂਜੀ ਮਹਿਲਾ ਹੋਵੇਗੀ।

Punjab Budget Live : Vidhan Sabha ‘ਚ ਆਹਮੋ-ਸਾਹਮਣੇ ਹੋਏ ਲੀਡਰ! ਸਪੀਕਰ ਰਹਿ ਗਿਆ ਦੇਖਦਾ | D5 Channel Punjabi

ਮਾਇਆਵਤੀ ਨੇ ਕਿਹਾ,”ਅਸੀਂ ਰਾਸ਼ਟਰਪਤੀ ਚੋਣ ਲਈ ਐੱਨ.ਡੀ.ਏ. ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।” ਅਸੀਂ ਵਿਰੋਧੀ ਧਿਰ ਦੇ ਖ਼ਿਲਾਫ਼ ਹਾਂ ਪਰ ਆਪਣੀ ਪਾਰਟੀ ਅਤੇ ਅੰਦੋਲਨ ਨੂੰ ਧਿਆਨ ‘ਚ ਰੱਖਦਿਆਂ ਅਸੀਂ ਇਹ ਫ਼ੈਸਲਾ ਲਿਆ ਹੈ। ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਸ਼ਟਰਪਤੀ ਚੋਣਾਂ ‘ਤੇ ਆਪਣਾ ਫ਼ੈਸਲਾ ਲੈਣ ਲਈ ਆਜ਼ਾਦ ਹੈ।

Jattana News : Sumedh Saini ਨੇ ਮਰਵਾਇਆ Jattana ਦਾ ਪਰਿਵਾਰ? | D5 Channel Punjabi

ਕਾਂਗਰਸ, ਤ੍ਰਿਣਮੂਲ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ ਸਮੇਤ ਵਿਰੋਧੀ ਦਲਾਂ ਦੇ ਸੰਯੁਕਤ ਉਮੀਦਵਾਰ ਯਸ਼ਵੰਤ ਸਿਨਹਾ 27 ਜੂਨ ਨੂੰ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਹਨ। ਵੋਟਿੰਗ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button