PunjabTop News

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪਹੁੰਚਣਗੇ ਅੰਮ੍ਰਿਤਸਰ, CM ਮਾਨ ਖੁਦ ਰਾਸ਼ਟਰਪਤੀ ਦਾ ਪਹੁੰਚਣ ‘ਤੇ ਕਰਨਗੇ ਸਵਾਗਤ 

ਅੰਮ੍ਰਿਤਸਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਪਹੁੰਚਣਗੇ| ਰਾਸ਼ਟਰਪਤੀ ਬਨਣ ਤੋਂ ਬਾਅਦ ਇਹ ਉਹਨਾ ਦਾ ਪਹਿਲਾ ਦੌਰਾ ਹੋਵੇਗਾ| ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਰਸਨਲੀ ਤੌਰ ਤੇ ਰਾਸ਼ਟਰਪਤੀ ਮੁਰਮੂ ਨੂੰ ਰਿਸੀਵ ਕਰਨ ਜਾਣਗੇ|

ਰਾਸ਼ਟਰਪਤੀ ਵੱਲੋਂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਿਰ ਤੇ ਰਾਮ ਤੀਰਥ ਵਿਖੇ ਮੱਥਾ ਟੇਕਿਆ ਜਾਵੇਗਾ| ਇਸ ਤੋਂ ਇਲਾਵਾ ਉਹ ਜਲਿਆਂਵਾਲਾ ਬਾਗ ਵੀ ਜਾਣਗੇ| ਬੀਤੇ ਦਿਨ ਪੁਲੀਸ ਨੇ ਮੀਡੀਆ ਨੂੰ ਦੱਸਿਆ ਕਿ ਰਾਸ਼ਟਰਪਤੀ ਦਾ ਇਹ ਨਿਜੀ ਦੌਰਾ ਹੈ| ਇਸ ਲਈ ਮੀਡੀਆ ਨੂੰ ਕਿਸੇ ਤਰ੍ਹਾਂ ਦੀ ਕੋਈ ਕਵਰੇਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ|

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button