ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੀ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਅੰਮ੍ਰਿਤਸਰ ‘ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਮੋਟਰ ਕਾਫ਼ਲਾ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਘੁੰਮਦੇ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਬਾਅਦ ਉਹ ਸਿੱਧਾ ਜਲਿਆਂਵਾਲਾ ਬਾਗ ਪਹੁੰਚੇਗੀ। ਜਿੱਥੇ ਉਹ ਸ਼ਹੀਦਾਂ ਨੂੰ ਮੱਥਾ ਟੇਕਣਗੇ।ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੰਗ ਪੱਤਰ ਸੌਂਪੇ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਅਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.