ਨਰਿੰਦਰ ਮੋਦੀ ਸ਼ੁੱਕਰਵਾਰ, 7 ਜੂਨ ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਜਮਹੂਰੀ ਗਠਜੋੜ (NDA) ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਪੁਰਾਣੀ ਸੰਸਦ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਈ ਇਸ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਦੁਪਹਿਰ 3 ਵਜੇ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਗਠਜੋੜ ਦੇ ਨੇਤਾਵਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸਮਰਥਨ ਦਾ ਪੱਤਰ ਸੌਂਪਿਆ, ਬੈਠਕ ਤੋਂ ਬਾਅਦ ਮੋਦੀ ਨੇ ਸੀਨੀਅਰ ਭਾਜਪਾ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਮ 6 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਮੋਦੀ ਨੇ ਕਿਹਾ ਕਿ 18ਵੀਂ ਲੋਕ ਸਭਾ ਨਵੀਂ ਊਰਜਾ ਅਤੇ ਕੁਝ ਕਰਨ ਵਾਲੀ ਲੋਕ ਸਭਾ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.