ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਕਰਕੇ ਕੌਮੀ ਮਾਰਗ ਬੰਦ ਹੋਣ ਕਾਰਨ ਹਰਿਆਣਾ ਤੇ ਪੰਜਾਬ ਦੀ ਹੱਦ ਨਾਲ ਲੱਗਦੇ ਇਕ ਪਿੰਡ ਵਿਚ ਰਾਹਗੀਰਾਂ ਤੋਂ ਜਬਰਨ ਵਸੂਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਮਾੜੂ ਵਿਖੇ ਕੁਝ ਲੋਕਾਂ ਵਲੋਂ ਇਸ ਰਸਤੇ ਤੋਂ ਲੰਘਣ ਵਾਲੇ ਵਾਹਨਾ ਚਾਲਕਾਂ ਤੋਂ 100 ਤੋਂ ਇਕ ਹਜ਼ਾਰ ਰੁਪਏ ਤਕ ਦੀ ਵਸੂਲੀ ਕੀਤੀ ਜਾ ਰਹੀ ਹੈ। ਜਬਰੀ ਵਸੂਲੀ ਮਾਮਲੇ ਵਿਚ ਪਿੰਡ ਦੇ ਸਰਪੰਚ ਦਾ ਨਾਮ ਵੀ ਸਾਹਮਦੇ ਆਇਆ ਹੈ। ਮਾਮਲੇ ਦਾ ਖੁਲਾਸਾ ਹੋਣ ’ਤੇ ਪੁਲਿਸ ਵਲੋਂ ਹਰਕਤ ਵਿਚ ਆਉਂਦਿਆਂ ਪਿੰਡ ਦੇ ਸਰਪੰਚ ਸਮੇਤ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ੰਭੂ ਬਾਰਡਰ ਦੇ ਕਿਸਾਨਾਂ ਦੇ ਧਰਨੇ ਕਰਕੇ ਲਾਂਘਾ ਬੰਦ ਹੈ ਜਿਸ ਕਰਕੇ ਪੰਜਾਬ ਤੋਂ ਹਰਿਆਣਾ ਤੇ ਹਰਿਆਣ ਤੋਂ ਪੰਜਾਬ ਆਉਣ ਤੇ ਜਾਣ ਵਾਲੇ ਲੋਕਾਂ ਨੂੰ ਪਿੰਡਾਂ ਦੇ ਰਸਤਿਆਂ ਵਿਚੋਂ ਲੰਘਣਾ ਪੈ ਰਿਹਾ ਹੈ। ਅੰਬਾਲਾ ਤੋਂ ਘਨੌਰ ਦੇ ਪਿੰਡਾਂ ਵਿਚੋਂ ਹੁੰਦੇ ਹੋਏ ਲੋਕ ਪਟਿਆਲਾ ਪੁੱਜਦੇ ਹਨ, ਜਿਸਦੇ ਰਾਹ ਵਿਚ ਹਲਕਾ ਸਨੌਰ ਦਾ ਪਿੰਡਾਂ ਮਾੜੂ ਵੀ ਆਉਂਦਾ ਹੈ। ਇਸ ਪਿੰਡ ਵਿਚ ਪਿਛਲੇ ਕੁਝ ਦਿਨਾਂ ਤੋਂ ਰਾਹਗਿਰਾਂ ਤੋਂ ਗੁੰਡਾ ਟੈਸਕ ਵਸੂਲੀ ਕੀਤੀ ਜਾ ਰਹੀ ਹੈ। ਜਿਸ ਸਬੰਧੀ ਬੀਤੇ ਰਾਤ ਇਕ ਵੀਡੀਓ ਵੀ ਵਾਇਰਲ ਹੋ ਗਈ ਹੈ। ਮਾੜੂ ਪਿੰਡ ਦੇ ਪੁੱਲ ਕੋਲ ਖੜੇ ਕੁਝ ਵਿਅਕਤੀਆਂ ਵਲੋਂ ਇਥੋਂ ਆਉਣ ਤੇ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਵਸੂਲੀ ਕੀਤੀ ਜਾਂਦੀ ਹੈ ਤੇ ਇਸਨੂੰ ਪਿੰਡ ਦਾ ਟੋਲ ਟੈਕਸ ਦਾ ਹਵਾਲਾ ਦਿੰਦਿਆਂ ਸੜਕ ਦੀ ਮੁਰੰਮਤ ਕਰਵਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਜੁਲਕਾਂ ਦੇ ਏਐਸਆਈ ਅੰਗਰੇਜ ਸਿੰਘ ਨੂੰ ਸੂਚਨਾ ਮਿਲੀ ਕਿ ਬਲਜਿੰਦਰ ਸਿੰਘ ਮੱਖੂ, ਹਰਵਿੰਦਰ ਸਿੰਘ, ਹਰਮਨਪ੍ਰੀਤ ਸਿੰਘ ਤੇ ਉਸਦੇ ਸਾਥੀ ਆਪਣੇ ਵਲੋਂ ਜਾਅਲੀ ਪਰਚੀਆਂ ਤਿਆਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਜਬਰਨ ਵਸੂਲੀ ਕਰ ਰਹੇ ਹਨ। ਇਨਾਂ ਖਿਲਾਫ ਥਾਣਾ ਜੁਲਕਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.