Breaking NewsD5 specialIndiaNewsPoliticsPunjab

ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ, DGP ਨੇ ਜਾਰੀ ਕੀਤੇ ਦਿਸ਼ਾ – ਨਿਰਦੇਸ਼

ਪਟਿਆਲਾ : ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਲਾਹਕਾਰ ਵੀ ਸਨ। ਰਾਹੁਲ ਗਾਂਧੀ ਨੇ ਸੂਬੇ ਦੇ 3 ਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ‘ਚ ਜਾਣਾ ਹੈ।

ਮੋਗੇ ‘ਚ ਰਾਹੁਲ ਗਾਂਧੀ ਦੀ ਧਮਾਕੇਦਾਰ ਐਂਟਰੀ! ਨਵਜੋਤ ਸਿੱਧੂ ਦਾ ਹੋਇਆ ਸਵਾਗਤ !ਕਾਂਗਰਸ ‘ਚ ਵੱਡਾ ਧਮਾਕਾ!

ਇਨ੍ਹਾਂ 3 ਜ਼ਿਲ੍ਹਿਆਂ ‘ਚ ਰੂਟ ਪਲਾਨ ਨੂੰ ਦੇਖਦੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਆਧਿਕਾਰੀਆਂ ਨੂੰ ਦਿਸ਼ਾ – ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਐਸਐਸਪੀ ਪੱਧਰ ਦੇ ਸੀਨੀਅਰ ਆਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜਬੂਤ ਹੋਵੇ ਕਿਉਂਕਿ ਟਰੈਕਟਰ ‘ਤੇ ਰਾਹੁਲ ਗਾਂਧੀ ਨਾਲ – ਨਾਲ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਮੌਜ਼ੂਦ ਹੋਣਗੇ।

🔴 LIVE 🔴ਸਵੇਰੇ ਹੀ ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ਕਿਸਾਨਾਂ ਤੋਂ ਡਰਿਆ ਨਰਿੰਦਰ ਮੋਦੀ!ਕੀਤੀ ਮੀਟਿੰਗ?

ਇਸ ਦੌਰਾਨ ਕੈਪਟਨ ਸੰਦੀਪ ਸੰਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਮਿਲ ਕੇ ਵੱਖ – ਵੱਖ ਕਾਂਗਰਸੀ ਨੇਤਾਵਾਂ ਦੇ ਨਾਲ ਬੈਠਕ ਕੀਤੀ। ਇਸ ‘ਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਬਾਰੇ ‘ਚ ਚਰਚਾ ਹੋਈ। ਰਾਹੁਲ ਦੇ ਪ੍ਰੋਗਰਾਮ ਨੂੰ ਲੈ ਕੇ ਕਾਂਗਰਸੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਹੁਲ ਕਿਸਾਨਾਂ ਦੇ ਮਸਲਿਆਂ ਨੂੰ ਰਾਸ਼ਟਰੀ ਪੱਧਰ ‘ਤੇ ਚੁੱਕ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button