ਰਾਹੁਲ ਗਾਂਧੀ ਨੇ ਅਸਮ – ਮਿਜ਼ੋਰਮ ਹਿੰਸਾ ‘ਤੇ ਜਤਾਇਆ ਦੁੱਖ, ‘ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਨੂੰ ਫਿਰ ਕੀਤਾ ਨਿਰਾਸ਼’

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਸਮ – ਮਿਜ਼ੋਰਮ ਸੀਮਾ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ ‘ਚ ਕਈ ਲੋਕਾਂ ਦੇ ਮਾਰੇ ਜਾਣ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਲੋਕਾਂ ਦੇ ਜੀਵਨ ‘ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ’ ਇੱਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਹਿੰਸਾ ਨਾਲ ਜੁੜਿਆ ਇਕ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ, ”ਜੋ ਲੋਕ ਮਾਰੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜ਼ਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”
🔴LIVE| ਪਾਰਲੀਮੈਂਟ ‘ਚ ਪਹੁੰਚੇ ਟਰੈਕਟਰ! ਮਾਹੌਲ ਗਰਮ ! ਭਾਜਪਾ ਆਗੂ ਦੇ ਪਾੜੇ ਕੱਪੜੇ ! ਡਰੀ ਸਰਕਾਰ,ਕਾਨੂੰਨ ਹੋਣਗੇ ਰੱਦ?
ਕਾਂਗਰਸੀ ਨੇਤਾ ਨੇ ਦਾਅਵਾ ਕੀਤਾ,”ਗ੍ਰਹਿ ਮੰਤਰੀ ਨੇ ਲੋਕਾਂ ਦੇ ਜੀਵਨ ‘ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਭਾਰਤ ਹੁਣ ਭਿਆਨਕ ਨਤੀਜਿਆਂ ਦੋ-ਚਾਰ ਹੋ ਰਿਹਾ ਹੈ।” ਦੱਸਣਯੋਗ ਹੈ ਕਿ ਆਸਾਮ ਅਤੇ ਮਿਜ਼ੋਰਮ ਵਿਚਾਲੇ ਸਰਹੱਦੀ ਵਿਵਾਦ ਅਚਾਨਕ ਵਧਣ ਦੌਰਾਨ ਹਿੰਸਕ ਝੜਪ ‘ਚ ਆਸਾਮ ਪੁਲਸ ਦੇ 6 ਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਪੁਲਸ ਸੁਪਰਡੈਂਟ ਸਮੇਤ 60 ਹੋਰ ਜ਼ਖਮੀ ਹੋ ਗਏ। ਦੋਹਾਂ ਪੱਖਾਂ ਨੇ ਹਿੰਸਾ ਲਈ ਇਕ-ਦੂਜੇ ਦੀ ਪੁਲਸ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਿਵਾਦਿਤ ਸਰਹੱਦ ‘ਤੇ ਸ਼ਾਂਤੀ ਬਹਾਲ ਕਰਨ ਲਈ ਕਿਹਾ ਹੈ।
Heartfelt condolences to the families of those who’ve been killed. I hope the injured recover soon.
HM has failed the country yet again by sowing hatred and distrust into the lives of people. India is now reaping its dreadful consequences. #AssamMizoramBorder pic.twitter.com/HJ3n2LHrG8
— Rahul Gandhi (@RahulGandhi) July 27, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.