Breaking NewsD5 specialIndiaNewsPunjabTop News

ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਵੰਡਾਇਆ ਦੁੱਖ

ਨਵੀਂ ਦਿੱਲੀ/ਮਾਨਸਾ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਯਾਨੀ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਸਥਿਤ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਕੇ ਦੁੱਖ ਵੰਡਾਇਆ।

Arrest ਤੋਂ ਬਾਅਦ Sadhu Singh Dharamsot ‘ਤੇ ਹੋਰ ਵੱਡੀ ਕਾਰਵਾਈ! ਐਕਸ਼ਨ ’ਚ CM Mann | D5 Channel Punjabi

ਦੱਸ ਦਈਏ ਕਿ ਰਾਹੁਲ ਗਾਂਧੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਸੁਰੱਖਿਆ ਘੇਰੇ ’ਚ ਰਾਹੁਲ ਗਾਂਧੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਈ ਆਗੂ ਮੌਜੂਦ ਰਹੇ। ਦਰਅਸਲ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ ਨੇ ਜਾਂਚ ’ਚ ਤੇਜ਼ੀ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button