Breaking NewsD5 specialEntertainmentIndiaNews

ਰਿਆ ਚੱਕਵਰਤੀ ਨੂੰ 14 ਦਿਨਾਂ ਦੀ ਜੇਲ੍ਹ, ਜ਼ਮਾਨਤ ਅਰਜ਼ੀ ਖਾਰਿਜ

ਮੁੰਬਈ : ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ‘ਚ ਨਸ਼ੀਲੀਆਂ ਦਵਾਈਆਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਰਿਆ ਚੱਕਰਵਰਤੀ ਨੂੰ ਗ੍ਰਿਫ਼ਤਾਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਰਿਆ ਨੂੰ 14 ਦਿਨ ਦੀ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ। ਰਿਆ ਚੱਕਰਵਰਤੀ ਨੂੰ 22 ਸਤੰਬਰ ਤੱਕ ਜੇਲ੍ਹ ‘ਚ ਰਹਿਣਾ ਹੋਵੇਗਾ। ਇਸ ਤੋਂ ਪਹਿਲਾਂ ਰਿਆ ਦੇ ਵਕੀਲ ਨੇ ਕੋਰਟ ‘ਚ ਅਗਰਿਮ ਜ਼ਮਾਨਤ ਦੀ ਅਰਜ਼ੀ ਦਰਜ ਕੀਤੀ ਸੀ।

ਲਓ ਜੀ! ਬਾਜਵਾ ਨੇ ਖੋਲ੍ਹ ‘ਤੇ ਸੁਮੇਧ ਸੈਣੀ ਦੇ ਅੰਦਰਲੇ ਭੇਦ,ਦੱਸਿਆ ਸੈਣੀ ਨੇ ਕਿਵੇਂ ਢਾਹੇ ‘ਚ ਤਸ਼ੱਦਦ!

ਜਿਸ ਨੂੰ ਕੋਰਟ ਨੇ ਖਾਰਿਜ ਕਰ ਦਿੱਤਾ।  ਐੱਨ.ਸੀ.ਬੀ. ਨੇ ਮੰਗਲਵਾਰ ਨੂੰ ਰਿਆ ਨੂੰ ਕੋਰਟ ਦੇ ਸਾਹਮਣੇ ਪੇਸ਼ ਕੀਤਾ ਅਤੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ। ਕਰੀਬ ਢਾਈ ਘੰਟੇ ਚੱਲੀ ਸੁਣਵਾਈ ਤੋਂ ਬਾਅਦ ਕੋਰਟ ਨੇ ਰਿਆ ਦੀ ਅਗਰਿਮ ਜ਼ਮਾਨਤ ਦੀ ਅਰਜੀ਼ ਨੂੰ ਖ਼ਾਰਿਜ ਕਰ ਦਿੱਤਾ ਅਤੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।

🔴 Live 🔴 ਖਾਲਿਸਤਾਨੀਆਂ ‘ਤੇ ਸਰਕਾਰ ਦੀ ਵੱਡੀ ਕਾਰਵਾਈ,ਪਾਕਿਸਤਾਨ ਨੇ ਦਿੱਤੀ ਭਾਰਤ ਨੂੰ ਵੱਡੀ ਧਮਕੀ

ਦੱਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਅਦਾਕਾਰਾ ਰਿਆ ਚੱਕਰਵਰਤੀ ਨੂੰ ਉਨ੍ਹਾਂ ਦੇ ‘ਲਿਵ ਇਨ ਪਾਰਟਨਰ’ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ‘ਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਦੋਸ਼ਾਂ ਦੇ ਸਿਲਸਿਲੇ ‘ਚ ਤਿੰਨ ਦਿਨਾਂ ਤੱਕ ਪੁੱਛਗਿਛ ਕਰਨ ਤੋਂ ਬਾਅਦ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ। ਐੱਨ.ਸੀ.ਬੀ. ਦੇ ਡਿਪਟੀ ਡਾਇਰੈਕਟਰ ਕੇ.ਪੀ.ਐੱਸ. ਮਲਹੋਤਰਾ ਨੇ ਦੱਸਿਆ, ‘‘ਰਿਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਤੁਰੰਤ ਬਾਅਦ ਮੈਡੀਕਲ ਜਾਂਚ ਅਤੇ ਕੋਵਿਡ-19 ਦੀ ਜਾਂਚ ਲਈ ਇੱਥੇ ਇੱਕ ਸਰਕਾਰੀ ਹਸਪਤਾਲ ਲਿਜਾਇਆ ਗਿਆ।

ਕੈਪਟਨ ਦੇ ਮੰਤਰੀ ਦਾ ਜਵਾਈ ਆਇਆ ਮੀਡੀਆ ਸਾਹਮਣੇ,ਦੱਸਿਆ ਸਕਾਲਰਸ਼ਿਪ ਘਪਲੇ ਦਾ ਸਾਰਾ ਸੱਚ!

ਰਿਆ ਨੇ ਐੱਨ.ਸੀ.ਬੀ. ਅਧਿਕਾਰੀਆਂ ਨਾਲ ਵਾਹਨ ‘ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਐਂਟੀ-ਨਾਰਕੋਟਿਕ ਏਜੰਸੀ ਦੇ ਦੱਖਣੀ ਮੁੰਬਈ ਸਥਿਤ ਦਫ਼ਤਰ ਦੇ ਬਾਹਰ ਖੜੇ ਮੀਡੀਆ ਕਰਮਚਾਰੀਆਂ ਵੱਲ ਆਪਣੇ ਹੱਥ ਲਹਿਰਾਏ। ਕਾਲੇ ਲਿਬਾਸ ‘ਚ ਰਿਆ ਬਲਾਰਡ ਅਸਟੇਟ ਸਥਿਤ ਐੱਨ.ਸੀ.ਬੀ. ਦੇ ਦਫ਼ਤਰ ‘ਚ ਮੰਗਲਵਾਰ ਸਵੇਰੇ ਕਰੀਬ ਸਾਢੇ 10 ਵਜੇ ਪਹੁੰਚੀ ਅਤੇ ਦਫ਼ਤਰ ‘ਚ ਪ੍ਰਵੇਸ਼ ਕਰਦੇ ਸਮੇਂ ਉਨ੍ਹਾਂ ਕੋਲ ਇੱਕ ਥੈਲਾ ਵੀ ਸੀ। ਰਿਆ (28) ਨੇ ਹਾਲ ਹੀ ‘ਚ ਟੀ.ਵੀ. ਚੈਨਲਾਂ ਨੂੰ ਦਿੱਤੇ ਇੰਟਰਵਿਊ ‘ਚ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਸੀ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button