Breaking NewsD5 specialNewsPress ReleasePunjabTop News
ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਗਵਰਨਿੰਗ ਬਾਡੀ ਦੀ 3 ਸਾਲਾਂ ਬਾਅਦ ਹੋਈ ਮੀਟਿੰਗ

ਚੰਡੀਗੜ੍ਹ : ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਕੋਵਿਡ-19 ਮਹਾਂਮਾਰੀ ਕਾਰਨ ਇਹ ਮੀਟਿੰਗ 3 ਸਾਲਾਂ ਬਾਅਦ ਕੀਤੀ ਗਈ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਿਛਲੇ ਕਈ ਸਾਲਾਂ ਤੋਂ ਬਜਟ ਵਜੋਂ 2 ਕਰੋੜ ਰੁਪਏ ਅਲਾਟ ਕੀਤੇ ਜਾ ਰਹੇ ਸਨ ਪਰ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਇਹ ਰਕਮ 2 ਕਰੋੜ ਰੁਪਏ ਤੋਂ ਵਧਾ ਕੇ 10.73 ਕਰੋੜ ਰੁਪਏ ਕਰ ਦਿੱਤੀ ਗਈ ਹੈ। ਗਵਰਨਿੰਗ ਬਾਡੀ ਨੇ ਕੈਪੀਟਲ ਹੈੱਡ ਵਿਚੋਂ 10.73 ਕਰੋੜ ਰੁਪਏ ਅਤੇ ਰੋਜ਼ਾਨਾ ਦੇ ਖਰਚਿਆ ਲਈ ਗ੍ਰਾਂਟ-ਇਨ-ਏਡ ‘ਚੋਂ 2 ਕਰੋੜ ਰੁਪਏ ਦੇ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ।
Sonia ਤੇ Rahul Gandhi ਤੋਂ ਅੱਕੇ ਲੀਡਰ ਨੇ ਚੁੱਕਿਆ ਵੱਡਾ ਕਦਮ, ਹਿੱਲੀ ਪੂਰੀ ਕਾਂਗਰਸ ਪਾਰਟੀ | D5 Channel Punjabi
ਕੈਬਨਿਟ ਮੰਤਰੀ ਨੇ ਆਊਟਸੋਰਸਡ ਜ਼ਰੀਏ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ, ਜਿਸ ਦੀ ਪ੍ਰਸਤਾਵਨਾ ਪ੍ਰਾਜੈਕਟ ਡਾਇਰੈਕਟਰ-ਕਮ-ਮੈਂਬਰ ਸਕੱਤਰ ਵੱਲੋਂ ਕੀਤੀ ਗਈ ਸੀ। ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.) ਤੋਂ ਆਈ.ਸੀ.ਯੂ., ਹਾਈ ਡਿਪੈਂਡੈਂਸੀ ਯੂਨਿਟ ਅਤੇ 11 ਪ੍ਰਾਈਵੇਟ ਰੂਮ ਜਲਦ ਲੈਕੇ ਉਸਦਾ ਤੁਰੰਤ ਉਦਘਾਟਨ ਕੀਤਾ ਜਾਵੇ। ਉਪਰਲੀ ਮੰਜ਼ਿਲ ਦੀ ਨਿਰਮਾਣ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਾਜੈਕਟ ਡਾਇਰੈਕਟਰ ਨੇ ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇਸ ਸੈਂਟਰ ਵਿੱਚ ਇਨਡੋਰ ਅਤੇ ਆਊਟਡੋਰ ਮਰੀਜ਼ਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਹੁਣ ਤੱਕ ਲਗਭਗ 5 ਲੱਖ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਦੇ ਨਾਲ ਹੀ 6000 ਤੋਂ ਵੱਧ ਮਰੀਜ਼ਾਂ ਦੀ ਰੀੜ੍ਹ ਦੀ ਹੱਡੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਵੀ ਕੀਤਾ ਜਾ ਚੁੱਕਾ ਹੈ। ਮੀਟਿੰਗ ਵਿੱਚ ਡਾਇਰੈਕਟਰ ਸਮਾਜਿਕ ਸੁਰੱਖਿਆ, ਵਧੀਕ ਵਿੱਤ ਸਕੱਤਰ, ਡਾਇਰੈਕਟਰ ਸਿਹਤ ਸੇਵਾਵਾਂ, ਪੀ.ਜੀ.ਆਈ. ਦੇ ਡਾਇਰੈਕਟਰ ਦੀ ਤਰਫ਼ੋ ਡਾ. ਵਿਪਨ ਕੌਸ਼ਲ ਮੈਡੀਕਲ ਸੁਪਰਡੈਂਟ, ਕਰਨਲ ਗੁਰਕੀਰਤ ਸਿੰਘ ਡਾਇਰੈਕਟਰ ਪੈਰਾਪਲਜੀਆ ਸੈਂਟਰ ਫਾਰ ਆਰਮਡ ਫੋਰਸਿਸ, ਮੋਹਾਲੀ ਅਤੇ ਪ੍ਰਾਜੈਕਟ ਡਾਇਰੈਕਟਰ ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਸਮੇਤ ਵਧੀਕ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਡਾਇਰੈਕਟਰ, ਆਰ.ਐਸ.ਆਈ.ਸੀ., ਮੁਹਾਲੀ ਸ਼ਾਮਲ ਹੋਏ। ਆਰ.ਐਸ.ਆਈ.ਸੀ. ਦੇ ਮੈਂਬਰ ਸਕੱਤਰ ਡਾ. ਰਾਜ ਬਹਾਦਰ ਜੋ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਵੀ ਹਨ, ਨੇ ਸਾਰੇ ਮੈਂਬਰਾਂ ਅਤੇ ਚੇਅਰਪਰਸਨ ਦਾ ਧੰਨਵਾਦ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.