InternationalTop News

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਪ੍ਰਮਾਣੂ ਹਥਿਆਰਾਂ ਨਾਲ ਹਮਲਾ ਕਰਨ ਦਿੱਤੀ ਚਿਤਾਵਨੀ

 ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਪੱਛਮੀ ਦੇਸ਼ਾਂ ਨੂੰ ਵੱਡੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੂਰੀ ਦੁਨੀਆ ‘ਚ ਹਲਚਲ ਮਚ ਗਈ ਹੈ। ਯੂਕਰੇਨ ਦੇ ਵਧੇ ਹੋਏ ਹਮਲਿਆਂ ‘ਤੇ ਬੋਲਦੇ ਹੋਏ ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, “ਜੇਕਰ ਰੂਸ ‘ਤੇ ਰਵਾਇਤੀ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ ਤਾਂ ਉਹ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ।” ਉਸ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਪ੍ਰਮਾਣੂ ਸ਼ਕਤੀ ਦੀ ਮਦਦ ਨਾਲ ਰੂਸ ‘ਤੇ ਹਮਲਾ ਸਾਂਝਾ ਹਮਲਾ ਮੰਨਿਆ ਜਾਵੇਗਾ।

ਪੁਤਿਨ ਦੀ ਘੋਸ਼ਣਾ ਰੂਸ ਦੀ ਪ੍ਰਮਾਣੂ ਨੀਤੀ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਨੂੰ ਦਰਸਾਉਂਦੀ ਹੈ ਅਤੇ ਯੂਕਰੇਨ ਨੂੰ ਰੂਸ ‘ਤੇ ਖਤਰਨਾਕ ਪੱਛਮੀ ਮਿਜ਼ਾਈਲਾਂ ਦਾਗਣ ਦੀ ਆਗਿਆ ਦੇਣ ਲਈ ਅਮਰੀਕਾ ਅਤੇ ਬ੍ਰਿਟੇਨ ਵਿੱਚ ਚੱਲ ਰਹੀ ਵਿਚਾਰ-ਵਟਾਂਦਰੇ ਦੇ ਜਵਾਬ ਵਿੱਚ ਆਈ ਹੈ। ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦੌਰਾਨ ਪੁਤਿਨ ਨੇ ਪਰਮਾਣੂ ਨੀਤੀ ‘ਚ ਕੀਤੇ ਗਏ ਬਦਲਾਅ ਦੇ ਬਾਰੇ ‘ਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦੁਨੀਆ ‘ਚ ਤੇਜ਼ੀ ਨਾਲ ਹੋ ਰਹੇ ਬਦਲਾਅ ਅਤੇ ਰੂਸ ‘ਤੇ ਵਧਦੇ ਖਤਰੇ ਨੂੰ ਦੇਖਦੇ ਹੋਏ ਇਹ ਕਦਮ ਚੁੱਕਣਾ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button