Breaking NewsD5 specialNewsPoliticsPress ReleasePunjabTop News

ਰੂਸ – ਯੂਕਰੇਨ ਵਿਵਾਦ : CM ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਸੁਬਰਾਮਣੀਅਮ ਜੈਸ਼ੰਕਰ ਨੂੰ ਜੰਗ ਤੋਂ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਡਾ. ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿੱਚ ਬਹੁਤ ਸਾਰੇ ਵਿਦਿਆਰਥੀ ਅਤੇ ਹੋਰ ਪੰਜਾਬੀ ਫਸੇ ਹੋਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰ ਉੱਥੇ ਪੈਦਾ ਹੋਈ ਸਥਿਤੀ ਕਰਕੇ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।

Russia-Ukraine ‘ਚ ਵਿਗੜੇ ਹੋਰ ਹਾਲਤ, ਮਜੀਠੀਆ ’ਤੇ ਅਦਾਲਤ ਦਾ ਫੈਸਲਾ!

ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਵਿਅਕਤੀਆਂ ਨੂੰ ਢੁਕਵੀਂ ਪਨਾਹ, ਪੈਸੇ ਦੀ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਭਾਰਤ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਢੰਗ-ਤਰੀਕੇ ਤਲਾਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ ਕਰਨ ਦੀ ਅਪੀਲ ਕੀਤੀ।

download 1 3

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button