NewsBreaking NewsD5 specialIndiaPoliticsPunjab

ਰੈਲੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ‘ਚ ਪੁਆੜਾ

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਕੀਤੀ ਜਾਣ ਵਾਲੀ ਰੈਲੀ ਦਾ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਸਣੇ ਸਾਬਕਾ ਮੰਤਰੀ ਸੇਵਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਬਾਈਕਾਟ ਕੀਤਾ, ਤਾਂ ਹੁਣ ਸੇਵਾ ਸਿੰਘ ਸੇਖਵਾਂ ਦੇ ਆਪਣੇ ਹਲਕੇ ਦੇ ਅਕਾਲੀ ਆਗੂਆਂ ਨੇ, ਸੇਖਵਾਂ ਨੂੰ ਪਾਰਟੀ ਵਿੱਚ ਬਾਹਰ ਕੱਢਣ ਦੀ ਮੰਗ ਕੀਤੀ ਹੈ। ਅਸਤੀਫੇ ਦੀ ਮੰਗ ਕਰ ਰਹੇ ਅਕਾਲੀ ਆਗੂਆਂ ਦਾ ਇਲਜ਼ਾਮ ਹੈ ਕਿ ਸੇਵਾ ਸਿੰਘ ਸੇਖਵਾਂ ਨੇ ਮੁਸ਼ਕਿਲ ਘੜੀ ਵਿੱਚ ਪਾਰਟੀ ਦਾ ਸਾਥ ਛੱਡਿਆ ਹੈ।

Read Also ਸ਼੍ਰੋਮਣੀ ਅਕਾਲੀ ਦਲ ਦੀ ਫ਼ਰੀਦਕੋਟ ਰੈਲੀ

ਸੇਖਵਾਂ ਖਿਲਾਫ ਇਕੱਤਰ ਹੋਏ ਅਕਾਲੀ ਆਗੂਆਂ ਨੇ ਸੇਵਾ ਸਿੰਘ ਸੇਖਵਾਂ ਨੂੰ ਸਾਫ ਕੀਤਾ ਕਿ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਵੀ ਫਰਕ ਨਹੀਂ ਪਏਗਾ। ਦੱਸ ਦਈਏ ਕਿ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਸਣੇ ਕਈ ਹੋਰਨਾਂ ਅਕਾਲੀ ਆਗੂਟਾ ਨੇ ਸ਼੍ਰੋਮਣੀ ਅਕਾਲੀ ਦੀ ਪਟਿਆਲਾ ਰੈਲੀ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵੀ ਗੰਭੀਰ ਦੋਸ਼ ਲਾਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button