Press ReleasePunjabTop News

ਰੰਗਲਾ ਪੰਜਾਬ ਸਿਰਫ਼ ਇਸ਼ਤਿਹਾਰਾਂ ਵਿੱਚ, ਅਸਲ ਵਿੱਚ, ‘ਆਪ’ ਕਈ ਖੇਤਰਾਂ ਵਿੱਚ ਫ਼ੇਲ : ਬਾਜਵਾ

ਰੇਤ ਦੀ ਕਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ

ਕਿਸਾਨਾਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਣਮਿੱਥੇ ਸਮੇਂ ਲਈ ਅੰਦੋਲਨ ਕਰ ਰਹੇ ਹਨ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਮੀਡੀਆ ‘ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਹਕੀਕੀ ਤੌਰ ਤੇ ਪੂਰੀ ਤਰ੍ਹਾਂ ਫ਼ੇਲ ਸਿੱਧ ਹੋ ਰਹੀ ਹੈ। ਪੰਜਾਬ ਵਿੱਚ ਖੇਤੀਬਾੜੀ, ਵਿਕਾਸ ਅਤੇ ਅਮਨ-ਕਾਨੂੰਨ ਸਮੇਤ ਕਈ ਖ਼ੇਤਰਾਂ ਦਾ ਕੁਝ ਮੀਡੀਆ ਹਿੱਸੇ ਚ ਇਸ਼ਤਿਹਾਰਾਂ ਰਾਹੀਂ, ਆਮ ਆਦਮੀ ਪਾਰਟੀ ਇਸ ਦੇ ਉਲਟ ਝੂਠਾ ਪ੍ਰਚਾਰ ਕਰ ਰਹੀ ਹੈ।

Punjabi Bulletin : Congress President Election ਲਈ ਅੱਜ ਵੋਟਿੰਗ, CBI ਵੱਲੋਂ Manish Sisodia ਤੋਂ ਪੁੱਛਗਿੱਛ

ਬਾਜਵਾ ਨੇ ਕਿਹਾ ਕਿ ਬੀਕੇਯੂ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕੀਤਾ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਭਰੋਸਾ ਦੇਣ ਦੇ ਬਾਵਜੂਦ ਜਿਨ੍ਹਾਂ ਕਿਸਾਨਾਂ ਦੀ ਫਸਲ ਬਰਸਾਤ ਅਤੇ ਕੀੜਿਆਂ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਉਨ੍ਹਾਂ ਨੂੰ ਮੁਆਵਜ਼ਾ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 200 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ, ਜ਼ਮੀਨ ਗ੍ਰਹਿਣ ਕਰਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ, ਡੇਅਰੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।

Kejriwal ਦੇ Tweet ਨੇ ਪਾਤਾ ਯੱਬ ‘Bhagat Singh ਦੀ ਕੀਤੀ ਤੁਲਨਾ’ ਸਾਰੇ ਪਾਸੇ ਪਿਆ ਗਾਹ | D5 Channel Punjabi

ਉਨ੍ਹਾਂ ਕਿਹਾ ਕਿ ਮੱਕੀ, ਮੂੰਗੀ ਅਤੇ ਬਾਸਮਤੀ ਵਰਗੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਬਿਮਾਰੀ ਕਾਰਨ ਸ਼ਿਕਾਰ ਹੋਏ ਪਸ਼ੂਆਂ ਦਾ ਮੁਆਵਜਾ ਵੀ ਨਹੀਂ ਦਿੱਤਾ ਗਿਆ ਹੈ! ਸਾਫ ਹੈ ਕਿ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਮੂੰਹ ਮੋੜ ਰਹੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਦੀ ਸਥਿਤੀ ‘ਤੇ ਚੁਟਕੀ ਲੈਂਦਿਆਂ ਬਾਜਵਾ ਨੇ ਕਿਹਾ ਕਿ ਰੇਤ ਅਤੇ ਬਜਰੀ ਸਮੇਤ ਜ਼ਰੂਰੀ ਉਸਾਰੀ ਸਮੱਗਰੀ ਦੀ ਭਾਰੀ ਕਮੀ ਨੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੀ ਇਸੇ ਕਾਰਨ ਆਪਣੇ ਪ੍ਰੋਜੈਕਟ ਬੰਦ ਕਰ ਦਿੱਤੇ ਹਨ।

Malout News : ਹਾਈਵੇਅ ‘ਤੇ ਟਰਾਲੀਆਂ ਹੀ ਟਰਾਲੀਆਂ, ਕਈ ਕਿਲੋਮੀਟਰ ਤੱਕ ਲੱਗਿਆ ਜਾਮ | D5 Channel Punjabi

ਪੰਜਾਬ ਦੇ ਵਸਨੀਕ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਗੁਆਂਢੀ ਰਾਜਾਂ ਤੋਂ ਮਹਿੰਗੇ ਰੇਟਾਂ ‘ਤੇ ਰੇਤ ਖਰੀਦਣ ਲਈ ਮਜਬੂਰ ਹਨ। ਰੇਤ ਦੀ ਘਾਟ ਕਾਰਨ ਉਸਾਰੀ ਮਜ਼ਦੂਰ, ਦਿਹਾੜੀਦਾਰ ਅਤੇ ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਆਪਣਾ ਗੁਜ਼ਾਰਾ ਚਲਾਉਣਾ ਔਖਾ ਹੋ ਜਾਂਦਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਹੇਠਲੇ ਪੱਧਰ ’ਤੇ ਹੈ। ਪੁਲਿਸ ਦੀ ਗ੍ਰਿਫ਼ਤ ਤੋਂ ਖੌਫਨਾਕ ਦੋਸ਼ੀ ਫ਼ਰਾਰ ਹੋ ਰਹੇ ਹਨ। ਇੱਥੋਂ ਤੱਕ ਕਿ ਅੱਜ ਕੱਲ੍ਹ ਸਭ ਤੋਂ ਛੋਟੇ ਅਪਰਾਧੀਆਂ ਕੋਲ ਬੰਦੂਕਾਂ ਹਨ। ਕੁਝ ਦਿਨ ਪਹਿਲਾਂ ਮੋਗਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੱਸਦੇ ਹੋਏ ਅਤੇ ਪਿੱਠ ਥਪਥਪਾਉਂਦੇ ਦੇਖਿਆ ਗਿਆ ਸੀ। ਇਹ ਉਦਾਹਰਣਾਂ ‘ਆਪ’ ਸਰਕਾਰ ਦੇ ਅਧੀਨ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਡੂੰਘੇ ਗਠਜੋੜ ਨੂੰ ਦਰਸਾਉਂਦੀਆਂ ਹਨ।

Manish Sisodia Arrested : Manish Sisodia ਦੀ Arrest? ‘AAP’ ਵਰਕਰਾਂ ਦਾ ਵੱਡਾ ਇਕੱਠ | D5 Channel Punjabi

ਪ੍ਰਤਾਪ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨੌਜਵਾਨਾਂ ਪ੍ਰਤੀ ਅਸੰਵੇਦਨਸ਼ੀਲ ਵਿਵਹਾਰ ਦੀ ਕੀਤੀ ਨਿੰਦਾ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨੌਜਵਾਨਾਂ ਪ੍ਰਤੀ ਅਸੰਵੇਦਨਸ਼ੀਲ ਵਿਵਹਾਰ ਲਈ ਨਿੰਦਾ ਕੀਤੀ ਹੈ, ਜੋ ਕਿ ਉਨ੍ਹਾਂ ਦੇ ਕਾਫਲੇ ਨਾਲ ਸਬੰਧਤ ਇੱਕ ਤੇਜ਼ ਰਫ਼ਤਾਰ ਐਸਕਾਰਟ ਵਾਹਨ ਦੀ ਟੱਕਰ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਇਸ ਤੱਥ ਦੇ ਬਾਵਜੂਦ ਕਿ ਉਸ ਨੇ ਪੀੜਤ ਪਰਿਵਾਰਾਂ ਨੂੰ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ, ਜ਼ਖਮੀਆਂ ਨੂੰ ਕਈ ਘੰਟਿਆਂ ਤੱਕ ਤੜਫਨ ਲਈ ਮਜਬੂਰ ਹੋਣਾ ਪਿਆ। ਬਾਜਵਾ ਨੇ ਅੱਗੇ ਕਿਹਾ, “ਪੀੜਤਾਂ ਦੇ ਪਰਿਵਾਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਲਿਖਤੀ ਸਮਝੌਤਾ ਕਰਨ ਲਈ ਮਜਬੂਰ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button