ਲਓ ਕੇਜਰੀਵਾਲ ਦਾ ਪਾਕਿਸਤਾਨ ਨਾਲ ਸਬੰਧ, ਮੁੱਖ ਮੰਤਰੀ ਕੈਪਟਨ ਦੇ ਵੱਡੇ ਖੁਲਾਸੇ
ਪਟਿਆਲਾ : ਪਾਰਟੀ ‘ਚ ਚੱਲ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਤਾਜੋਪਸ਼ੀ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਜ਼ਰ ਆਈ। ਇਸ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕੱਠਿਆਂ ਬੈਠੇ ਨਜ਼ਰ ਆਏ। ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਸਣੇ ਸਾਰੇ ਕਾਰਜਕਾਰੀ ਪ੍ਰਧਾਨਾਂ ਨੂੰ ਵਧਾਈ ਦਿੱਤੀ।
ਸਿਮਰਜੀਤ ਬੈਂਸ ਫਸਿਆ ਕਸੂਤਾ,ਹਾਈਕੋਰਟ ਨੇ ਦਿੱਤਾ ਝਟਕਾ || D5 Channel Punjabi
ਨਾਲ ਹੀ ਕੈਪਟਨ ਨੇ ਕਿਹਾ ਕਿ ਨਾ ਅਕਾਲੀ ਦਲ ਅਤੇ ਨਾ ਆਮ ਆਦਮੀ ਪਾਰਟੀ ’ਤੇ ਭਰੋਸਾ। ਸਗੋਂ ਖ਼ਬਰਾਂ ਤਾਂ ਇਹ ਵੀ ਸਨ ਕਿ ਆਮ ਆਦਮੀ ਪਾਰਟੀ ਵਾਲੇ ਤਾਂ ਪਾਕਿਸਤਾਨ ਨਾਲ ਗਠਜੋੜ ਕਰਦੇ ਰਹਿੰਦੇ ਹਨ। ਹੁਣ ਵੇਲੇ ਦੇਸ਼ ਦੀ ਰਾਖੀ ਕਰਨ ਦਾ ਹੈ ਅਤੇ ਜ਼ਿੰਮੇਵਾਰੀ ਹੁਣ ਨਵੀਂ ਪੀੜ੍ਹੀ ਦੀ ਹੱਥ ਵਿਚ ਹੈ।
Farmers Protest || ਦਿੱਲੀ ਤੋਂ ਵੱਡੀ ਖ਼ਬਰ,ਕਿਸਾਨਾਂ ਨੇ ਵਾਪਸ ਮੋੜੀਆਂ ਬੱਸਾਂ |
ਦੱਸ ਦਈਏ ਕਿ ਕੈਪਟਨ ਦੇ ਇਸ ਬਿਆਨ ਨਾਲ ਸੂਬੇ ਦੀ ਸਿਆਸਤ ਵੀ ਭਖ ਸਕਦੀ ਹੈ ਕਿਉਂਕਿ 2022 ਦੀਆਂ ਚੋਣਾਂ ਨਜ਼ਦੀਕ ਹਨ। ਹਰ ਇਕ ਪਾਰਟੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੀ ਹੈ। ਅਜਿਹੇ ‘ਚ ਮੁੱਖ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੇ ਪਾਕਿਸਤਾਨ ਨਾਲ ਗਠਜੋੜ ਦੀ ਟਿੱਪਣੀ ਕਰਨਾਂ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.