ਲਓ ਜੀ ਆਪ ਵਾਂਗੂ ਕਾਂਗਰਸ ਦੇ ਬਣੇ ਦੋ ਧੜੇ, ਸਿੱਧੂ ਨੇ ਕੀ ਸੋਚਿਆ ਸੀ ਤੇ ਕੀ ਹੋ ਗਿਆ (ਵੀਡੀਓ)
ਲੁਧਿਆਣਾ : ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਤੋਂ ਪਰਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੇ ਹੱਕ ‘ਚ ਨਿੱਤਰ ਆਏ ਹਨ। ਲੁਧਿਆਣਾ ਦੇ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਤੇ ਚਾਰ ਵਿਧਾਇਕਾਂ ਵਲੋਂ ‘ਪੰਜਾਬ ਦਾ ਕੈਪਟਨ, ਸਾਡਾ ਕੈਪਟਨ’ ਦੇ ਪੋਸਟਰ ਲਾਏ ਗਏ ਹਨ। ਸ਼ਹਿਰ ਦੀਆਂ 50 ਤੋਂ ਵੱਧ ਥਾਵਾਂ `ਤੇ ਇਹ ਪੋਸਟਰ ਲਾਏ ਗਏ ਹਨ, ਜਿਨ੍ਹਾਂ ਰਾਹੀਂ ਇਹ ਦੱਸਣ ਦਾ ਯਤਨ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਕਪਤਾਨ, ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸੀ ਆਗੂ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਤਾਂ ਕਰ ਹੀ ਰਹੇ ਹਨ ਪਰ ਇਸ ਦੇ ਨਾਲ ਹੀ ਹੁਣ ਸਨਅਤੀ ਸ਼ਹਿਰ ਦੇ ਆਗੂ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਆ ਗਏ ਹਨ।
Read Also ਹੁਣ ਪੈਣਗੀਆਂ ਕਾਂਗਰਸੀ-ਅਕਾਲੀਆਂ ਨੂੰ ਭਾਜੜਾਂ , ਕਰਤਾ ਵੱਡਾ ਐਲਾਨ (ਵੀਡੀਓ)
ਇੱਥੋਂ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੈ ਤਲਵਾੜ ਤੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸ਼ਹਿਰ ਵਿਚ ਪੋਸਟਰ ਲਵਾਏ ਹਨ, ਜਿਨ੍ਹਾਂ ਵਿਚ ਸਾਫ਼ ਸਾਫ਼ ਲਿਖਿਆ ਹੈ ਕਿ ਉਨ੍ਹਾਂ ਦਾ ਕੈਪਟਨ, ਪੰਜਾਬ ਦਾ ਕੈਪਟਨ ਹੀ ਹੈ। ਤੁਹਾਨੂੰ ਦੱਸ ਦਈਏ ਕਿ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਬਿਆਨ ਰਾਹੀਂ ਕਿਹਾ ਸੀ, ‘‘ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ।’’ ਇਸ ਤੋਂ ਬਾਅਦ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਵੀ ਅਜਿਹਾ ਬਿਆਨ ਹੀ ਦਿੱਤਾ ਸੀ, ਜਿਸ ਮਗਰੋਂ ਕਾਂਗਰਸੀ ਭਖ਼ ਗਏ ਤੇ ਕਈ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰਨ ਲੱਗੇ। ਕਾਂਗਰਸੀ, ਇਸ ਗੱਲੋਂ ਪ੍ਰੇਸ਼ਾਨ ਹੋ ਗਏ ਕਿ ਸਿੱਧੂ ਆਪਣੇ ਹੀ ਮੁੱਖ ਮੰਤਰੀ ਖ਼ਿਲਾਫ਼ ਕਿਵੇਂ ਬਿਆਨਬਾਜ਼ੀ ਕਰ ਰਹੇ ਹਨ ਤੇ ਇਸ ਦਾ ਅਸਰ ਆਉਣ ਵਾਲੀਆਂ ਚੋਣਾਂ ’ਤੇ ਪਵੇਗਾ। ਪਰ ਹੁਣ ਵੇਖਣਾ ਇਹ ਹੋਵੇਗਾ ਕਿ ਅਮਲੀ ਰੂਪ ‘ਚ ਇਸ ਏਕਤਾ ਦਾ ਕਿੰਨਾ ਅਧਾਰ ਹੈ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.