ਲਓ ਸਵੇਰੇ ਹੀ ਕਰਤਾ ਕਿਸਾਨਾਂ ਨੇ ਵੱਡਾ ਐਲਾਨ,ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ!ਚੱਪੇ-ਚੱਪੇ ਨੂੰ ਕਰਨਗੇ ਜਾਮ?
ਪਟਿਆਲਾ : ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੜਕਾਂ ‘ਤੇ ਹਨ ਅਤੇ ਧਰਨੇ ਪ੍ਰਦਰਸ਼ਨਾਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਹੁਣ ਕਿਸਾਨ ਜਥੇਬੰਦੀਆਂ ਦੇ ਨਾਲ ਹੀ ਸਿਆਸੀ ਪਾਰਟੀਆਂ ਵੀ ਕੇਂਦਰ ਦੇ ਖਿਲਾਫ ਡਟਦੀਆਂ ਨਜ਼ਰ ਆ ਰਹੀਆਂ ਹਨ। ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ਦਾ ਕੋਈ ਹਿੱਸਾ ਅਜਿਹਾ ਨਹੀਂ ਹੋਵੇਗਾ ਜਿੱਥੇ ਕਿਸਾਨ ਆਪਣੇ ਹੱਕਾਂ ਲਈ ਨਾ ਲੜ ਰਹੇ ਹੋਣ। ਹੁਣ ਕਿਸਾਨਾਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸੂਬੇ ਭਰ ‘ਚ ਰੋਸ ਮਾਰਚ ਕੱਢੇ ਗਏ ਹਨ।
🔴 LIVE 🔴 ਬੱਸਾਂ ਕਾਰਾ ਛੱਡ ਹੁਣ ਕਿਸਾਨਾਂ ਨੇ ਰੋਕਤੀਆਂ ਰੇਲਾਂ || ਹੁਣ ਹੋਵੇਗਾ ਬਿੱਲ ਰੱਦ?
ਗੁਰਦਾਸਪੁਰ ‘ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਸੇਵਾ ਸਿੰਘ ਸੇਖਵਾਂ ਦੀ ਅਗਵਾਈ ‘ਚ ਖੇਤੀ ਬਿਲਾਂ ਦੇ ਵਿਰੋਧ ‘ਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਸੇਖਵਾਂ ਨੇ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕ ਸ਼ਕਤੀ ਦੇ ਰੂਪ ‘ਚ ਕੇਂਦਰ ਨੂੰ ਮਜ਼ਬੂਰ ਕਰ ਦਿੱਤਾ ਜਾਵੇ ਕਿ ਜਿਵੇਂ ਉਹਨਾਂ ਨੇ ਇਹ ਬਿੱਲ ਪਾਸ ਕੀਤੇ ਨੇ ਉਵੇਂ ਹੀ ਵਾਪਸ ਲੈਣੇ ਪੈਣ।
ਲਓ ਸਵੇਰੇ ਹੀ ਕਰਤਾ ਕਿਸਾਨਾਂ ਨੇ ਵੱਡਾ ਐਲਾਨ,ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ!ਚੱਪੇ-ਚੱਪੇ ਨੂੰ ਕਰਨਗੇ ਜਾਮ?
ਨਾਭਾ ‘ਚ ਵੀ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕਰਕੇ ਲੋਕਾਂ ਨੂੰ 25 ਤਾਰੀਕ ਦੇ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਿੰਡ-ਪਿੰਡ ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ ਵਿੱਚ ਜਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਪਣਾ ਰੋਸ ਜ਼ਾਹਰ ਕਰ ਰਹੀਆਂ ਹਨ। ਜਿਸ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਜਿਸਦੇ ਕਰਕੇ ਕਿਸਾਨਾਂ ਦੇ ਵਿੱਚ ਦਿਨੋ-ਦਿਨ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ।
ਕੱਲ੍ਹ ਬਾਦਲਾਂ ਦੇ ਪਿੰਡ ਤੋਂ ਆ ਰਹੀ ਕਿਸਾਨਾਂ ਦੀ ਬੱਸ ਸੀ ਪਲਟੀ,ਅੱਜ ਉਨਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ !
ਨਾਲ ਹੀ ਸੰਗਰੂਰ ‘ਚ ਵੀ ਕਿਸਾਨ ਜਥੇਬੰਦੀਆਂ ਵਲੋਂ ਵੱਡੀ ਗਿਣਤੀ ‘ਚ ਮੋਟਰ ਸਾਈਕਲਾਂ ‘ਤੇ ਸਵਾਰ ਹੋ ਕੇ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਬੰਦ ਦੇ ਦੌਰਾਨ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਬੰਦ ਦੇ ਦੌਰਾਨ ਐਮਰਜੰਸੀ ਸੇਵਾਵਾਂ ਜਾਰੀ ਰਹਿਣਗੀਆਂ।ਖੇਤੀ ਬਿਲਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਸ਼ਨ ਲਗਾਤਾਰ ਜਾਰੀ ਹੈ ਅਤੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ।
Bhagwant Maan ਨੇ ਇਕੱਠੇ ਕਰਲੇ ਸਾਰੇ ਪੰਜਾਬ ਦੇ ਸਰਪੰਚ!ਕਰਤੇ ਦਿੱਲੀ ਵੱਲ ਨੂੰ ਸਿੱਧੇ! BhagwantMaan
ਨਾਲ ਹੀ ਸਿਆਸੀ ਪਾਰਟੀਆਂ ਵਲੋਂ ਵੀ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ਜਿੱਥੇ ਟਰੈਕਟਰ ‘ਤੇ ਸਵਾਰ ਹੋਕੇ ਕਿਸਾਨਾਂ ਦਾ ਸਾਥ ਦਿੱਤਾ ਗਿਆ ਹੈ ਉਥੇ ਹੀ ਮੈਂਬਰ ਲੋਕ ਸਭਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਖੇਤੀ ਬਿਲਾਂ ਦੇ ਵਿਰੋਧ ‘ਚ ਪਿੰਡਾਂ ਦੀ ਪੰਚਾਇਤਾਂ ਨੂੰ ਲਾਮ ਬੰਦ ਕਰਦੇ ਨਜ਼ਰ ਆ ਰਹੇ ਹਨ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਅਗਵਾਈ ‘ਚ ਦਿੱਲੀ ਵੱਲ ਵਧ ਰਹੇ ਵਰਕਰਾਂ ‘ਤੇ ਵੀ ਪੁਲਿਸ ਵਲੋਂ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਬੰਦ ਨੂੰ ਕਿੰਨਾ ਕੁ ਹੁੰਗਾਰਾ ਮਿਲਦਾ ਹੈ ਅਤੇ ਕੇਂਦਰ ਇਸ ਮਾਮਲੇ ‘ਚ ਕੀ ਕਦਮ ਚੁੱਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.