IndiaTop News

ਲਖੀਮਪੁਰ ਖੀਰੀ ਕਿਸਾਨ ਕਤਲੇਆਮ :- ਗਵਾਹ ਦੇ ਭਰਾ ਤੇ ਜਾਨਲੇਵਾ ਹਮਲਾ

ਯੂਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਗਵਾਹ ਪ੍ਰਭਜੋਤ ਸਿੰਘ ਦੇ ਛੋਟੇ ਭਰਾ ਸਰਵਜੀਤ ਸਿੰਘ ‘ਤੇ ਇਕ ਸਮਾਗਮ ਦੌਰਾਨ ਜਾਨਲੇਵਾ ਹਮਲਾ ਕੀਤਾ ਗਿਆ। ਕੇਸ ਦੇ ਮੁੱਖ ਗਵਾਹ ਪ੍ਰਭਜੋਤ ਨੇ ਦੋਸ਼ ਲਾਇਆ ਹੈ ਕਿ ਕੇਸ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਕਹਿਣ ‘ਤੇ ਉਸ ਦੇ ਸਾਬਕਾ ਮੁਨੀਮ ਨੇ ਉਸ ਦੇ ਭਰਾ ‘ਤੇ ਜਾਨਲੇਵਾ ਹਮਲਾ ਕੀਤਾ ਹੈ।ਮਾਮਲਾ ਲਖੀਮਪੁਰ ਖੀਰੀ ਦੇ ਤਿਕੁਨੀਆ ਕੋਤਵਾਲੀ ਇਲਾਕੇ ਦਾ ਹੈ, ਜਿੱਥੇ ਲਖੀਮਪੁਰ ਖੀਰੀ ਕਾਂਡ ਦਾ ਗਵਾਹ ਪ੍ਰਭਜੋਤ ਸਿੰਘ 9 ਦਸੰਬਰ ਨੂੰ ਆਪਣੇ ਛੋਟੇ ਭਰਾ ਨਾਲ ਸਮਾਰੋਹ ‘ਚ ਗਿਆ ਸੀ।

ਉਸ ਨੇ ਦੋਸ਼ ਲਾਇਆ ਕਿ ਉਥੇ ਮੌਜੂਦ ਵਿਕਾਸ ਚਾਵਲਾ ਨੇ ਉਸ ਦੇ ਭਰਾ ‘ਤੇ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਉਸ ਦਾ ਭਰਾ ਸਰਵਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਸਰਵਜੀਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪ੍ਰਭਜੋਤ ਸਿੰਘ ਦਾ ਕਹਿਣਾ ਹੈ ਕਿ ਇਸ ਕੇਸ ਦੀ ਸੁਣਵਾਈ 16 ਤਰੀਕ ਤੋਂ ਸ਼ੁਰੂ ਹੋਣੀ ਹੈ। ਇਸ ਕਾਰਨ ਛੋਟੇ ਭਰਾ ‘ਤੇ ਦਬਾਅ ਬਣਾਉਣ ਲਈ ਹਮਲਾ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਸ ‘ਤੇ ਹਮਲਾ ਹੋਇਆ ਸੀ। ਹੁਣ ਉਸ ਦੇ ਛੋਟੇ ਭਰਾ ‘ਤੇ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਸਾਬਕਾ ਲੇਖਾਕਾਰ ਵਿਕਾਸ ਚਾਵਲਾ ਨੇ ਆਪਣੇ ਸਾਥੀ ਨਾਲ ਮਿਲ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button