IndiaTop News

ਲਖੀਮਪੁਰ ਖੀਰੀ ਮਾਮਲੇ ਦੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਕਰਾਉਣ ਲਈ ਕਿਸਾਨ ਜਥੇਬੰਦੀਆਂ ਅੱਜ ਮਨਾ ਰਹੀਆਂ ਕਾਲਾ ਦਿਹਾੜਾ

ਪੰਜਾਬ ਸਮੇਤ ਸਾਰੇ ਦੇਸ਼ ਅੰਦਰ ਲਖੀਮਪੁਰ ਖੀਰੀ ਮਾਮਲੇ ਦੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਕਰਾਉਣ ਲਈ ਕਿਸਾਨ ਜਥੇਬੰਦੀਆਂ ਅਰਥੀ ਫ਼ੂਕ ਮੁਜ਼ਾਹਰੇ ਕਰ ਦੇ 3 ਅਕਤੂਬਰ ਨੂੰ  ਕਾਲੇ ਦਿਹਾੜੇ ਵਜੋਂ ਮਨਾ ਰਹੀਆਂ ਹਨ।

3 ਅਕਤੂਬਰ 2021 ਨੂੰ ਭਾਜਪਾ ਸਰਕਾਰ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦਾ ਕਤਲੇਆਮ ਕੀਤਾ ਸੀ ਜਿਸ ਦੇ ਮੁੱਖ ਆਰੋਪੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ ਮਿਸ਼ਰਾ ਵੀ ਸ਼ਰੇਆਮ ਬਾਹਰ ਘੁੰਮ ਰਿਹਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਜੇਲ੍ਹ ‘ਚ ਪਹੁੰਚਾਉਣ ਲਈ ਅੱਜ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ ।

3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ 4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਘਟਨਾ ਤੋਂ ਬਾਅਦ ਗ਼ੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button