IndiaTop News

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਵਾਧਾ

ਨਵੀਂ ਦਿੱਲੀ : ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ‘ਚ 11 ਜੁਲਾਈ ਤੱਕ ਵਾਧਾ ਕੀਤਾ ਹੈ। ਇਸ ਤੋਂ ਪਹਿਲਾ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਹਾਲਾਂਕਿ ਇਸ ਅੰਤਰਿਮ ਜ਼ਮਾਨਤ ਵਿਚ ਸੁਪਰੀਮ ਕੋਰਟ ਵੱਲੋਂ ਕੁਝ ਸ਼ਰਤਾਂ ਵੀ ਰੱਖੀਆਂ ਗਈਆ ਸਨ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਜ਼ਮਾਨਤ ਦੌਰਾਨ ਆਸ਼ੀਸ਼ ਮਿਸ਼ਰਾ ਨੂੰ ਯੂਪੀ ਅਤੇ ਦਿੱਲੀ ਤੋਂ ਬਾਹਰ ਰਹਿਣਾ ਹੋਵੇਗਾ ਅਤੇ ਆਸ਼ੀਸ਼ ਮਿਸ਼ਰਾ ਨੂੰ ਵੀ ਜੇਲ੍ਹ ਤੋਂ ਰਿਹਾਅ ਹੋਣ ਦੇ ਇੱਕ ਹਫ਼ਤੇ ਦੇ ਅੰਦਰ ਯੂਪੀ ਛੱਡਣਾ ਹੋਵੇਗਾ।

ਸ਼ਰੇਆਮ ਗੁਟਕਾ ਸਾਹਿਬ ਦੇ ਅੰਗ ਪਾੜ ਸੁੱਟੇ ਨਾਲੀ ’ਚ,ਸੀਸੀਟੀਵੀ ਕੈਮਰੇ ’ਚ ਕੈਦ ਹੋਈਆਂ ਤਸਵੀਰਾਂ | Faridkot Beadbi

ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਸ ਦੀ ਸ਼ਿਕਾਇਤ ਅਨੁਸਾਰ, ਇਕ ਵਾਹਨ, ਜਿਸ ‘ਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਤੋਂ ਬਾਅਦ ਗੁੱਸੇ ਕਿਸਾਨਾਂ ਨੇ ਵਾਹਨ ਚਾਲਕ ਅਤੇ 2 ਭਾਜਪਾ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਹੋਈ ਹਿੰਸਾ ‘ਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕੇਂਦਰ ਨੇ ਹੁਣ ਰੱਦ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਵਿਰੋਧੀ ਦਲਾਂ ਅਤੇ ਕਿਸਾਨਾਂ ਸਮੂਹਾਂ ‘ਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਗੁੱਸਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button