Breaking NewsD5 specialIndiaNewsPunjabTop News

ਲਖੀਮਪੁਰ ਹੱਤਿਆਕਾਂਡ ‘ਤੇ SC ਦਾ ਸਵਾਲ, ਹਜ਼ਾਰਾਂ ਦੀ ਭੀੜ ‘ਚ ਸਿਰਫ 23 ਚਸ਼ਮਦੀਦ ਗਵਾਹ ਕਿਉਂ?

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲਖੀਮਪੁਰ ਖੀਰੀ ਕਤਲ ਕਾਂਡ ‘ਚ ਉੱਤਰ ਪ੍ਰਦੇਸ਼ ਸਰਕਾਰ ਦੇ ‘ਢਿੱਲੇ’ ਰਵੱਈਏ ‘ਤੇ ਇਕ ਵਾਰ ਫਿਰ ਸਵਾਲ ਚੁੱਕੇ ਅਤੇ ਗਵਾਹਾਂ ਨੂੰ ਢੁੱਕਵੀਂ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਦੇ ਹੁਕਮ ਦਿੱਤੇ।ਚੀਫ਼ ਜਸਟਿਸ N.V Raman ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਨੂੰ CRPC ਦੀ ਧਾਰਾ 164 ਦੇ ਤਹਿਤ ਗਵਾਹਾਂ ਦੇ ਬਿਆਨਾਂ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ ਕਿ ਜੇ CRPC ਦੀ ਧਾਰਾ 164 ਤਹਿਤ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਬੰਧਿਤ ਖੇਤਰ ਵਿੱਚ ਨਿਆਂਇਕ ਅਧਿਕਾਰੀ ਉਪਲਬਧ ਨਹੀਂ ਹੈ ਤਾਂ ਜ਼ਿਲ੍ਹਾ ਜੱਜ ਨੂੰ ਧਾਰਾ 164 ਤਹਿਤ ਬਿਆਨ ਦਰਜ ਕਰਨ ਦੀ ਲੋੜ ਹੈ।

ਜਥੇਬੰਦੀਆਂ ਦੀ ਕਾਲ ਦਾ ਅਸਰ, ਕਿਸਾਨਾਂ ਨੇ ਹਿਲਾਤਾ ਯੋਗੀ || D5 Channel Punjabi

ਨੇੜਲੇ ਖੇਤਰ ਦਾ ਕੋਈ ਹੋਰ ਮੈਜਿਸਟ੍ਰੇਟ ਪ੍ਰਬੰਧ ਕਰ ਸਕਦਾ ਹੈ। ਬੈਂਚ ਨੇ ਕਿਹਾ ਕਿ ਅਸੀਂ ਉੱਤਰ ਪ੍ਰਦੇਸ਼ ਸਰਕਾਰ ਨੂੰ ਗਵਾਹਾਂ ਲਈ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕਰਨ ਦਾ ਹੁਕਮ ਦਿੰਦੇ ਹਾਂ, ਹਾਲਾਂਕਿ ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਸੁਰੱਖਿਆ ਦਿੱਤੀ ਜਾ ਰਹੀ ਹੈ। ਸੁਪਰੀਮ ਕੋਰਟ ‘ਚ ਇਸੇ ਸੁਣਵਾਈ ਦੌਰਾਨ ਘਟਨਾ ਵਿੱਚ ਮਾਰੇ ਗਏ ਸ਼ਿਆਮ ਸੁੰਦਰ ਦੀ ਵਿਧਵਾ ਰੂਬੀ ਦੇਵੀ ਵੱਲੋਂ ਵਕੀਲ ਅਰੁਣ ਭਾਰਦਵਾਜ ਨੇ ਇਨਸਾਫ਼ ਦੀ ਗੁਹਾਰ ਲਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਕਾਤਲ ਸ਼ਰੇਆਮ ਘੁੰਮ ਰਹੇ ਹਨ।

ਚੰਦੂਮਾਜਰਾ ਨੇ ਸੁਖਬੀਰ ਸਾਹਮਣੇ ਬਣਾਏ ਨੰਬਰ, ਅਕਾਲੀਆਂ ਨੂੰ ਹੀ ਅਕਾਲੀਆਂ ਦਲ ‘ਚ ਕੀਤਾ ਸ਼ਾਮਲ || D5 Channel Punjabi

ਹਜ਼ਾਰਾਂ ਦੀ ਭੀੜ ‘ਚ 23 ਚਸ਼ਮਦੀਦ ਗਵਾਹ ਮਿਲੇ
ਇਸ ਮਾਮਲੇ ਵਿੱਚ ਮਾਰੇ ਗਏ ਪੱਤਰਕਾਰ ਦੇ ਰਿਸ਼ਤੇਦਾਰਾਂ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਗਈ। ਇਸ ‘ਤੇ ਜੱਜ ਨੇ ਸਰਕਾਰ ਨੂੰ ਇਸ ਮਾਮਲੇ ‘ਚ ਵੱਖਰੀ ਸਟੇਟਸ ਰਿਪੋਰਟ ਦੇਣ ਦਾ ਹੁਕਮ ਦਿੱਤਾ।ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਇਸ ਮਾਮਲੇ ਦੀ ਪ੍ਰਗਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ।ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਬੈਂਚ ਨੂੰ ਦੱਸਿਆ ਕਿ CRPC ਦੀ ਧਾਰਾ 164 ਤਹਿਤ ਕੁੱਲ 68 ਗਵਾਹਾਂ ਵਿੱਚੋਂ 30 ਦੇ ਬਿਆਨ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 23 ਚਸ਼ਮਦੀਦ ਗਵਾਹ ਹਨ।ਚੀਫ਼ ਜਸਟਿਸ ਨੇ ਸਿਰਫ਼ 23 ਚਸ਼ਮਦੀਦ ਗਵਾਹਾਂ ਦੀ ਜਾਣਕਾਰੀ ‘ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਹਜ਼ਾਰਾਂ ਦੀ ਭੀੜ ‘ਚ ਸਿਰਫ਼ 23 ਚਸ਼ਮਦੀਦ ਗਵਾਹ ਹਨ।

ਡੇਰਾ ਮੁਖੀ ਬਾਰੇ ਜਥੇਦਾਰ ਦਾ ਵੱਡਾ ਬਿਆਨ, ਸਰਕਾਰ ਨੂੰ ਕਹੀ ਆਹ ਗੱਲ D5 Channel Punjabi

ਕੀ ਹੈ ਮਾਮਲਾ?
ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਇਕ ਪ੍ਰੋਗਰਾਮ ਦੌਰਾਨ ਚਾਰ ਕਿਸਾਨਾਂ ਨੂੰ ਕਾਰ ਨੇ ਕੁਚਲ ਕੇ ਮਾਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਹੋਈ ਹਿੰਸਾ ਵਿੱਚ ਚਾਰ ਹੋਰ ਲੋਕ ਮਾਰੇ ਗਏ ਸਨ। ਜਿਸ ਵਿੱਚ ਕਾਰ ਚਾਲਕ ਵੀ ਸ਼ਾਮਲ ਹੈ। ਇਸ ਘਟਨਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਦੋ ਵਰਕਰਾਂ ਦੀ ਵੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ ਸ਼ਿਆਮ ਸੁੰਦਰ ਅਤੇ ਇੱਕ ਪੱਤਰਕਾਰ ਵੀ ਸ਼ਾਮਲ ਹਨ। ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button