Breaking NewsD5 specialNewsPunjabTop News

ਲਖੀਮਪੁਰ ਹਿੰਸਾ : Akali Dal ਨੇ ਪੀੜਿਤ ਪਰਿਵਾਰਾਂ ਨੂੰ ਦਿੱਤੇ 5 – 5 ਲੱਖ ਰੁਪਏ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਤੀਨਿਧੀਮੰਡਲ ਨੇ ਬੀਤੇ ਦਿਨ ਲਖੀਮਪੁਰ ਪਹੁੰਚ ਕੇ ਪੀੜਿਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਅਕਾਲੀ ਦਲ ਦੇ ਪ੍ਰਤੀਨਿਧੀਮੰਡਲ ਨੇ ਕੱਲ੍ਹ ਲਖੀਮਪੁਰ ਖੀਰੀ ਪੀੜਿਤਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਨੂੰਨੀ, ਸਿੱਖਿਆ ਸਹਾਇਤਾ ਪ੍ਰਦਾਨ ਕਰਨ ਦੇ ਨਾਲ 5 – 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਵੱਡੇ ਨੁਕਸਾਨ ਨਾਲ ਪੀੜਿਤ ਪਰਿਵਾਰ ਬਿਖਰ ਗਏ ਹਨ। ਉਨ੍ਹਾਂ ਨੇ ਯੂਪੀ ਸਰਕਾਰ ਨੂੰ ਪੀੜਿਤਾਂ ਨੂੰ ਜ਼ਲਦ ਨਿਆ ਦਵਾਉਣ ਦੀ ਅਪੀਲ ਕੀਤੀ ਹੈ।

ਮੋਰਚੇ ਦਾ ਵੱਡਾ ਐਲਾਨ, ਫਿਰ ਰੁਕਣਗੀਆਂ ਰੇਲਾਂ, ਰੱਖੀ ਨਵੀਂ ਮੰਗ, ਆਹ ਤਰੀਕ ਨੂੰ ਨਾ ਕਰਿਓ ਸਫਰ !D5 Channel Punjabi

ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਨੇ ਲਖੀਮਪੁਰ ਦੌਰੇ ਦੇ ਦੌਰਾਨ ਚਾਰ ਪੀੜਿਤ ਕਿਸਾਨਾਂ ਦੇ ਘਰ ਦੌਰਾ ਕੀਤਾ। ਇਸ ਦੌਰਾਨ ਹਰਸਿਮਰਤ ਕੌਰ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਮੰਤਰੀ ਦੇ ਬੇਟੇ ਅਸੀਸ ਮਿਸ਼ਰਾ ਨੇ ਕਿਸਾਨਾਂ ਨੂੰ ਉਸ ਸਮੇਂ ਕੁਚਲ ਦਿੱਤਾ ਜਦੋਂ ਉਨ੍ਹਾਂ ਦੇ ਪਿਤਾ ਅਜੇ ਮਿਸ਼ਰਾ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਕੋਈ ਵਿਰੋਧ ਪ੍ਰਦਰਸ਼ਨ ਨਾ ਕਰਨ ਜਾਂ ਫਿਰ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button