PunjabTop News

ਲਤੀਫਪੁਰਾ:- ਵਿਧਾਇਕ ਦੇ ਘਰ ਦਾ ਘਿਰਾਓ ਕਰਨਗੇ ਬੇ-ਘਰੇ ਲੋਕ

ਜਲੰਧਰ ਦੇ ਲਤੀਫਪੁਰਾ ਵਿੱਚ ਇੰਪਰੂਵਮੈਂਟ ਟਰੱਸਟ ਵੱਲੋਂ ਢਾਹੇ ਗਏ ਲੋਕਾਂ ਦੇ ਮਕਾਨਾਂ ਦਾ ਮਾਮਲਾ ਸਰਕਾਰ ਦੇ ਗਲੇ ਵਿੱਚ ਹੱਡੀ ਬਣਦਾ ਜਾ ਰਿਹਾ ਹੈ। ਜਿਉਂ-ਜਿਉਂ ਲੋਕ ਸਭਾ ਜ਼ਿਮਨੀ ਚੋਣਾਂ ਅਤੇ ਨਗਰ ਨਿਗਮ ਚੋਣਾਂ ਨੇੜੇ ਆ ਰਹੀਆਂ ਹਨ, ਇਹ ਮੁੱਦਾ ਗਰਮਾਉਣ ਲੱਗਾ ਹੈ। ਇਸ ਸਬੰਧੀ ਅੱਜ ਕਿਸਾਨ ਜਥੇਬੰਦੀ ਅਤੇ ਲਤੀਫਪੁਰਾ ਵਾਸੀ ਹਲਕਾ ਕਰਤਾਰਪੁਰ ਤੋਂ ਹਾਕਮ ਧਿਰ ਦੇ ਵਿਧਾਇਕ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਨਗੇ।ਕਿਸਾਨ ਜਥੇਬੰਦੀਆਂ ਅਤੇ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਆਗੂ-ਕਾਰਕੁਨ ਵਿਧਾਇਕ ਬਲਕਾਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇਣਗੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸ਼ੀਤਲ ਅੰਗੁਰਾਲ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਸੀ, ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਤੀਫਪੁਰਾ ਵਿੱਚ ਲਗਾਤਾਰ ਭੁੱਖ ਹੜਤਾਲ ਜਾਰੀ ਹੈ। ਲਤੀਫਪੁਰਾ ‘ਚ ਲੋਕ ਲਗਾਤਾਰ ਭੁੱਖ ਹੜਤਾਲ ‘ਤੇ ਹਨ ਅਤੇ ਰੁਕ-ਰੁਕ ਕੇ ਪ੍ਰਦਰਸ਼ਨ ਵੀ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ 125 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ।ਲੋਕਾਂ ਦਾ ਕਹਿਣਾ ਹੈ ਕਿ ਆਜ਼ਾਦੀ ਤੋਂ ਬਾਅਦ ਉਹ ਪਾਕਿਸਤਾਨ ਤੋਂ ਉਜਾੜ ਕੇ ਲਤੀਫਪੁਰਾ ਵਿੱਚ ਆ ਕੇ ਵਸੇ ਹਨ।ਉਹ ਇੱਥੋਂ ਕਿਧਰੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਲਤੀਫਪੁਰਾ ਵਿੱਚ ਹੀ ਦੁਬਾਰਾ ਮਕਾਨ ਬਣਾਵੇ। ਲਤੀਫ਼ਪੁਰਾ ਦੇ ਵਸਨੀਕ ਵੀ ਪਿਛਲੇ ਦਿਨੀਂ ਕੁਝ ਵਿਅਕਤੀਆਂ ਖ਼ਿਲਾਫ਼ ਦਰਜ ਹੋਏ ਕੇਸਾਂ ਤੋਂ ਨਾਰਾਜ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button