ਲਾਂਘਾ ਖੋਲਣ ਪਿੱਛੇ ਪਾਕਿਸਤਾਨ ਦੀ ਵੱਡੀ ਚਾਲ -ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਦੀ ਕੋਈ ਵੱਡੀ ਚਾਲ ਦਸਿਆ | ਇਸ ਨਾਲ ਉਹਨਾਂ ਦੀ ਸੋਸ਼ਲ ਮੀਡੀਆ ‘ਤੇ ਖੂਬ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕੈਪਟਨ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕੈਪਟਨ ਕਰਤਾਰਪੁਰ ਕੌਰੀਡੋਰ ਬਾਰੇ ਬਿਆਨ ਨੂੰ ਵਾਪਸ ਲੈਣ। ਮਜੀਠੀਆ ਨੇ ਕਿਹਾ ਕਿ ਲੋਕ ਕਰਤਾਰਪੁਰ ਲਾਂਘੇ ਦਾ ਬੜੇ ਲੰਬੇ ਸਮੇ ਤੋਂ ਇੰਤਜਾਰ ਕਰਦੇ ਸੀ | ਕੈਪਟਨ ਦੇ ਇਸ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁਚੀ ਹੈ |
ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕਿ ਰੈਫਰੈਂਡਮ 2020 ਅਤੇ ਅੱਤਵਾਦ ਉੱਤੇ ਬੋਲਦੇ ਅਮਰਿੰਦਰ ਸਿੰਘ ਨੇ ਕਿਹਾ ਕਿ ਸਭ ਉੱਤੇ ਨਕੇਲ ਕਸਨ ਲਈ ਅਸੀ ਲਗਾਤਾਰ ਤਿਆਰ ਹਾਂ| ਪਾਕਿਸਤਾਨ ਸਿਰਫ ਸਿੱਖਾਂ ਦੀ ਸਮਪੰਤੀ ਲੈਣ ਲਈ ਇਹ ਸਭ ਕਰ ਰਿਹਾ ਹੈ |
ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੀ ਚਾਲ ਦੱਸ ਰਹੇ ਹਨ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੌਮ ਦੀਆਂ ਭਾਵਨਾਵਾਂ ਵਿਰੋਧੀ ਦਿੱਤੇ ਅਜਿਹੇ ਬਿਆਨ ਲਈ ਮੁੱਖ ਮੰਤਰੀ ਨੂੰ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
Published by: Lovepreet kaur
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.