ਲਾਭਪਾਤਰੀਆਂ ਨੂੰ ਵੰਡੇ ਵਧੀ ਹੋਈ ਪੈਨਸ਼ਨ ਦੇ ਚੈੱਕ
ਲਾਭਪਾਤਰੀਆਂ ਨੂੰ ਵੰਡੇ ਵਧੀ ਹੋਈ ਪੈਨਸ਼ਨ ਦੇ ਚੈੱਕ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ
ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ
ਲਾਭਪਾਤਰੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਫ਼ਤਹਿਗੜ੍ਹ ਸਾਹਿਬ, 31 ਅਗਸਤ
ਪੰਜਾਬ ਸਰਕਾਰ ਵੱਲੋਂ ਬੁੱਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਹੈ। ਵਧੀ ਹੋਈ ਪੈਨਸ਼ਨ ਲਾਭਪਾਤਰੀਆਂ ਨੂੰ ਰਸਮੀ ਤੌਰ ਉਤੇ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਤੇ ਜ਼ਿਲ੍ਹੇ ਵਿੱਚ ਕੁੱਲ 12 ਵੱਖ ਵੱਖ ਥਾਵਾਂ ਉਤੇ ਸਮਾਗਮ ਕਰਵਾਏ ਗਏ।
ਇਸ ਦੌਰਾਨ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਵਿੱਚ ਕਰਵਾਏ ਸਮਾਗਮਾਂ ਵਾਲੀਆਂ ਥਾਵਾਂ ਦੇ ਹਾਜ਼ਰੀਨ ਵੱਲੋਂ ਵਿਡੀਓ ਕਾਨਫਰੰਸ ਜ਼ਰੀਏ ਆਨਲਾਈਨ ਸ਼ਮੂਲੀਅਤ ਕੀਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਾਰੇ ਯੋਗਲਾਭਪਾਤਰੀਆਂ ਦਾ ਤੱਕ ਪੁੱਜਦਾ ਕਰਨ ਲਈ ਵਚਨਬੱਧ ਹੈ ਤੇ ਕਿਸੇ ਵੀ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਕੀਤੇ ਜਾਣ ਨਾਲ ਪੈਨਸ਼ਨ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਤੇ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਵਿੱਚ ਕਮੀ ਆਵੇਗੀ। ਜ਼ਿਲ੍ਹੇ ਦੇ ਕਰੀਬ 58 ਹਜ਼ਾਰ ਤੋਂ ਵੱਧ ਪੈਨਸ਼ਨ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਕਦਮ ਦਾ ਲਾਭ ਮਿਲੇਗਾ।
ਇਸ ਮੌਕੇ ਰਸਮੀਂ ਤੌਰ ਉਤੇ ਪੈਨਸ਼ਨ ਦੇ ਚੈੱਕ ਹਾਸਲ ਕਰਨ ਵਾਲੇ ਪੈਨਸ਼ਨ ਲਾਭਪਾਤਰੀਆਂ ਨੇ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਇਹ ਵੀ ਕਿਹਾ ਕਿ ਇਹ ਕਦਮ ਉਨ੍ਹ੍ਹਾਂ ਲਈ ਵੱਡੀ ਰਾਹਤ ਵਾਲਾ ਹੈ ਤੇ ਉਨ੍ਹਾਂ ਦੀ ਆਰਥਿਕ ਤੌਰ ਉਤੇ ਹੋਰਨਾਂ ਉੱਪਰ ਨਿਰਭਰਤਾ ਘਟਾਉਣ ਵਾਲਾ ਵੀ ਹੈ।ਉਨ੍ਹਾਂ ਦੀਆਂ ਰੋਜ਼ਾਨਾਂ ਦੀਆਂ ਲੋੜਾਂ ਵਧੀ ਹੋਈ ਪੈਨਸ਼ਨ ਸਦਕਾ ਸਹਿਜੇ ਹੀ ਪੂਰੀਆਂ ਹੋ ਸਕਣਗੀਆਂ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਜੇਸ਼ ਧੀਮਾਨ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜੋਬਨ ਕੌਰ ਗਿੱਲ, ਮੀਡੀਆ ਇੰਚਾਰਜ ਸ. ਪਰਮਵੀਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.