PunjabTop News

ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਧਮਕੀ, ‘ਅਜੇ ਵੀ ਸਮਝ ਜਾਓ ਨਹੀਂ ਤਾਂ ਭੁਗਤਨਾ ਪਵੇਗਾ’

ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਦਾ ਖ਼ਾਸ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫਰਾਰ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਧਮਕੀ ਦਿੱਤੀ ਹੈ। ਲਾਰੈਂਸ ਗੈਂਗ ਨੇ ਫੇਸਬੁੱਕ ਪੋਸਟ ਪਾ ਕੇ ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਦੀਪਕ ਟੀਨੂੰ ਨਾਲ ਕਿਸੇ ਤਰ੍ਹਾਂ ਦਾ ਧੱਕਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਟੀਨੂੰ ਸ਼ਨੀਵਾਰ ਰਾਤ ਨੂੰ ਮਾਨਤਾ ਪੁਲਸ ਦੀ ਹਿਰਾਸਤ ’ਚੋਂ ਉਸ ਵੇਲੇ ਫਰਾਰ ਹੋ ਗਿਆ ਸੀ, ਜਦੋਂ ਉਸ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚੋਂ ਪੁੱਛਗਿੱਛ ਲਈ ਪੁਲਿਸ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾ ਰਹੀ ਸੀ।

Moose Wala ਦੀ ਮਾਂ ਨੇ ਜਾਰੀ ਕਰਤਾ ਨੰਬਰ, ਸਰਕਾਰ ਤੇ Police ’ਤੇ ਕੱਢੀ ਭੜਾਸ, ਜਜ਼ਬਾਤੀ ਹੋ ਬੋਲ ਗਈ ਕਸੂਤੇ ਬੋਲ |

ਲਾਰੈਂਸ ਗੈਂਗ ਨੇ ਪੁਲਿਸ ਨੂੰ ਧਮਕੀ ਦਿੰਦੇ ਹੋਏ ਲਿਖਿਆ ਹੈ ਕਿ ਇਹ ਪੋਸਟ ਖਾਸ ਕਰਕੇ ਪੰਜਾਬ ਅਤੇ ਹਰਿਆਣਾ ਪੁਲਿਸ ਲਈ ਹੈ। ਸਾਡਾ ਭਰਾ ਟੀਨੂੰ ਹਰਿਆਣਾ ਉਰਫ ਦੀਪਕ ਪੁਲਿਸ ਹਿਰਾਸਤ ’ਚੋ ਫਰਾਰ ਹੋ ਗਿਆ ਹੈ। ਪੁਲਿਸ ਉਸ ਦੇ ਨਾਲ ਕੁੱਝ ਵੀ ਨਾਜਾਇਜ਼ ਕਰ ਸਕਦੀ ਹੈ, ਇਹ ਪੋਸਟ ਇਸ ਲਈ ਪਾਉਣੀ ਪੈ ਰਹੀ ਹੈ। ਪੁਲਿਸ ਪਹਿਲਾਂ ਹੀ ਬਹੁਤ ਧੱਕਾ ਕਰ ਚੁੱਕੀ ਹੈ, ਹੁਣ ਹੋਰ ਨਹੀਂ ਸਹਿਣਾ। ਸਾਨੂੰ ਮਜ਼ਬੂਰ ਨਾ ਕੀਤਾ ਜਾਵੇ। ਜੋ ਵੀ ਬਣਦੀ ਕਾਰਵਾਈ ਹੈ ਪੁਲਿਸ ਉਹ ਕਰੇ। ਅਜੇ ਵੀ ਸਮਝ ਜਾਓ ਜੇ ਸਾਡੇ ਭਰਾ ਨਾਲ ਕੁੱਝ ਨਜਾਇਜ਼ ਹੋਇਆ ਤਾਂ ਇਹ ਚੀਜ਼ ਭੁਗਤਣੀ ਪਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button