Breaking NewsD5 specialNewsPunjabTop News

ਲਾਰੈਂਸ ਬਿਸ਼ਨੋਈ ਦਾ ਸਾਥੀ ਕਲਿਆਣ 5 ਸਾਥੀਆਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਗੈਂਗਸਟਰ ਅਤੇ ਨਸ਼ਾ ਤਸਕਰ ਸਾਜਨ ਕਲਿਆਣ ਨੂੰ ਉਸ ਦੇ ਸਾਥੀਆਂ ਸਣੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਅਤੇ ਇੱਕ ਕਾਰ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਸਾਜਨ ਕਲਿਆਣ ਦੇ ਨਾਲ-ਨਾਲ ਉਸ ਦੇ 5 ਸਾਥੀ ਵੀ ਪੁਲਿਸ ਦੀ ਹਿਰਾਸਤ ‘ਚ ਹਨ।

ਸਿਮਰਨਜੀਤ ਮਾਨ ਨੇ ਕੀਤਾ ਪਹਿਲਾਂ ਵੱਡਾ ਐਲਾਨ! ਬਾਦਲ ਪਰਿਵਾਰ ਦੇ ਉੱਡੇ ਹੋਸ਼? D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫੈਜ਼ਪੁਰਾ ਦੇ ਨਵਾੜੀ ਅੱਡੀ ਦੇ ਰਹਿਣ ਵਾਲੇ ਸਾਜਨ ਕਲਿਆਣ ਉਰਫ਼ ਡੱਡੂ ਅਤੇ ਉਸ ਦੇ 5 ਸਾਥੀ ਕਾਰ ‘ਚ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਇਸ ‘ਤੇ ਪੁਲਿਸ ਨੇ ਵੇਰਕਾ ਮੋੜ ’ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਘੇਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, 13 ਜ਼ਿੰਦਾ ਕਾਰਤੂਸ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਸਾਜਨ ਕਲਿਆਣ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਕਲਿਆਣ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button