ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇੱਕ ਡੀਐਸਪੀ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਇਹ ਸਿਫਾਰਿਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਸੀਨੀਅਰ ਅਧਿਕਾਰੀਆਂ ਖਿਲਾਫ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ, ਇਸ ਮਾਮਲੇ ‘ਤੇ ਨੋਟਿਸ ਲੈਂਦਿਆਂ ਅਦਾਲਤ ਨੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀਆਂ ਸਿਫ਼ਾਰਸ਼ਾਂ ’ਤੇ ਲਿਆ ਗਿਆ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.