InternationalTop News

ਲਾਰੈਂਸ ਬਿਸ਼ਨੋਈ ਗੈਂਗ ਦੇ ਕਮਲ ਦੀ ਭਾਲ ਕਰ ਰਹੀ FBI, ਅੰਤਰਰਾਸ਼ਟਰੀ ਅਪਰਾਧ ‘ਚ ਸ਼ਾਮਲ ਹੋਣ ਦਾ ਦੋਸ਼

 ਅਮਰੀਕੀ ਜਾਂਚ ਏਜੰਸੀ FBI ਭਾਰਤੀ ਨਾਗਰਿਕ ਕਮਲ ਦੀ ਭਾਲ ਕਰ ਰਹੀ ਹੈ। ਉਸ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲ ਕੇ ਅੰਤਰਰਾਸ਼ਟਰੀ ਅਪਰਾਧ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। FBI ਨੇ ਵੀਰਵਾਰ ਨੂੰ ਕਿਹਾ ਕਿ ਕਮਲ ਇੱਕ ਅਜਿਹੇ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਨਾਲ ਜੁੜੇ ਹੋਣ ਦੇ ਮਾਮਲੇ ਵਿੱਚ ਵਾਂਟੇਡ ਹੈ, ਜਿਸ ’ਤੇ ਜਬਰਨ ਵਸੂਲੀ ਰਾਹੀਂ ਕਾਰੋਬਾਰ ਵਿੱਚ ਰੁਕਾਵਟ ਪੈਦਾ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। FBI ਮੁਤਾਬਕ, ਲਾਰੈਂਸ ਬਿਸ਼ਨੋਈ ਆਰਗਨਾਈਜ਼ਡ ਕ੍ਰਾਈਮ ਗਰੁੱਪ ਦੀ ਸ਼ੁਰੂਆਤ ਭਾਰਤ ਦੇ ਪੰਜਾਬ ਸੂਬੇ ਵਿੱਚ ਹੋਈ ਸੀ ਅਤੇ ਇਹ ਅਮਰੀਕਾ ਦੇ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਸਮੇਤ ਹੋਰ ਇਲਾਕਿਆਂ ਵਿੱਚ ਵੀ ਸਰਗਰਮ ਹੈ। ਕਮਲ ਖ਼ਿਲਾਫ਼ ਜਬਰਨ ਵਸੂਲੀ ਰਾਹੀਂ ਕਾਰੋਬਾਰ ਵਿੱਚ ਰੁਕਾਵਟ ਪੈਦਾ ਕਰਨ ਦੀ ਸਾਜ਼ਿਸ਼ ਦਾ ਦੋਸ਼ ਲੱਗਣ ਤੋਂ ਬਾਅਦ 1 ਜੁਲਾਈ ਨੂੰ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਸੀ। FBI ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੈ ਤਾਂ ਉਹ ਆਪਣੇ ਸਥਾਨਕ FBI ਦਫ਼ਤਰ ਜਾਂ ਨੇੜਲੇ ਅਮਰੀਕੀ ਦੂਤਾਵਾਸ/ਵਣਜ ਦੂਤਾਵਾਸ ਨਾਲ ਸੰਪਰਕ ਕਰਨ।FBI ਨੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਕਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button