ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ‘ਚ ਜੂਨੀਅਰ ਅਫ਼ਸਰਾਂ ‘ਤੇ ਕਾਰਵਾਈ ਕਰਨ ਅਤੇ ਮੋਹਾਲੀ ਦੇ ਐਸ.ਐਸ.ਪੀ ਅਤੇ ਐਸ.ਪੀ ਵਿਰੁੱਧ ਕੋਈ ਕਾਰਵਾਈ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ ਲਾਰੈਂਸ ਨੂੰ ਪੰਜਾਬ ਵਿੱਚ ਸਟੇਟ ਗੈਸਟ ਵਰਗੀਆਂ ਸਹੂਲਤਾਂ ਮਿਲ ਰਹੀਆਂ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਐਸਆਈਟੀ ਦੀ ਰਿਪੋਰਟ ਦੇਖ ਕੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਜਦੋਂ ਡੀਐਸਪੀ ਅਤੇ ਕਾਂਸਟੇਬਲਾਂ ਨੂੰ ਮੁਅੱਤਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲੁਪਿਤਾ ਬੈਨਰਜੀ ਨੇ ਕਿਹਾ ਕਿ ਮੁਹਾਲੀ ਦੇ ਤਤਕਾਲੀ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਰ ਬੈਂਚ ਨੇ ਪੁੱਛਿਆ ਕਿ ਇੰਨਾ ਵੱਡਾ ਕਾਫਲਾ ਲਾਰੈਂਸ ਦੇ ਨਾਲ ਸੀ, ਇਹ ਕਿਵੇਂ ਹੋ ਸਕਦਾ ਹੈ ਕਿ ਐੱਸਐੱਸਪੀ ਨੂੰ ਇਸ ਦੀ ਜਾਣਕਾਰੀ ਨਾ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.