
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਹਾਲਾਂਕਿ ਪੁਲਿਸ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ। ਪੇਸ਼ੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਹੰਗਾਮਾ ਕੀਤਾ। ਉਨ੍ਹਾਂ ਨੇ ਕੋਰਟ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।
ਪੰਜਾਬ ਸਰਕਾਰ ਨੇ ਪੋਰਟਫੋਲੀਓ ਵਿਚ ਵੀ ਫੇਰਬਦਲ ਕੀਤਾ। ਵਿਵਾਦਾਂ ਵਿਚ ਘਿਰੇ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਮਗਰੋਂ ਉਨ੍ਹਾਂ ਦਾ ਟਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪ ਦਿੱਤਾ ਗਿਆ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਡਾ. ਰਵਜੋਤ ਨੂੰ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




