Breaking NewsD5 specialNewsPunjabTop News

ਲਾਲੀ ਮਜੀਠੀਆ ਕਾਂਗਰਸ ਛੱਡ ਆਪ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਕਈ ਸਿਆਸੀ ਆਗੂ ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਕੇ ਨਵੀਂ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ ਹੈ।

ਭੂਆ ਭਤੀਜੇ ਦੇ ਕੰਮ ਨੇ ਹੈਰਾਨ ਕਰਤੇ ਸਾਰੇ ਲੋਕ || D5 Channel Punjabi

ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ। ਦੱਸ ਦਈਏ ਕਿ ਲਾਲੀ ਮਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ। ਉਹ ਮਜੀਠਾ ਹਲਕੇ ਤੋਂ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਵੀ ਚੋਣ ਲੜ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button