Breaking NewsD5 specialEntertainmentIndiaNewsTop News

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਸਮੇਤ ਹੋਰ ਮੁਲਜ਼ਮਾਂ ਦੀ ਅਦਾਲਤ ‘ਚ ਹੋਈ ਪੇਸ਼ੀ

ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ‘ਚ ਦੀਪ ਸਿੱਧੂ ਅਤੇ ਹੋਰ ਕਈ ਦੋਸ਼ੀਆਂ ਨੂੰ ਸੋਮਵਾਰ ਨੂੰ ਦਿੱਲੀ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਈ ਸੀ। ਦਿੱਲੀ ਦੇ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਗਜਿੰਦਰ ਸਿੰਘ ਨਗਰ ਦੇ ਸਾਹਮਣੇ ਮੁਲਜ਼ਮ ਦੀ ਸੁਣਵਾਈ ਸ਼ੁਰੂ ਹੋਈ। ਮੋਹਿੰਦਰ ਸਿੰਘ ਖ਼ਾਲਸਾ ਨਾਮੀ ਦੋਸ਼ੀ ਨੇ ਮੈਡੀਕਲ ਕਾਰਨਾਂ ਕਰ ਕੇ ਪੇਸ਼ੀ ਤੋਂ ਛੋਟ ਦੀਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ ਕੋਰੋਨਾ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਪੂਰਕ ਦੋਸ਼ ਪੱਤਰ ਮੁਹੱਈਆ ਕਰਵਾਇਆ ਜਾਵੇ। ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

Lovepreetcase ‘ਚ manishagulati ਦਾ ਵੱਡਾ ਐਲਾਨ!ਸਿੱਧੀ ਕਰੇਗੀ Justin Trudeau ਨਾਲ ਗੱਲਬਾਤ!

ਦੱਸਣਯੋਗ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਸੀ ਅਤੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਨੂੰ ਦਾਖ਼ਲ ਹੋ ਗਏ ਸਨ।ਸਿੱਧੂ ਨੂੰ ਦੋ ਮਹੀਨਿਆਂ ਤੋਂ ਜ਼ਿਆਦਾ ਸਮਾਂ ਤਕ ਜੇਲ੍ਹ ‘ਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਜਮਾਨਤ ‘ਤੇ ਰਿਹਾਅ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button