PunjabTop News

ਲਾਲ ਚੰਦ ਕਟਾਰੂਚੱਕ ਜਿਨਸੀ ਸ਼ੋਸ਼ਣ ਮਾਮਲਾ: ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਸਾਹਮਣੇ 31 ਜੁਲਾਈ ਨੂੰ ਪੇਸ਼ੀ

ਚੰਡੀਗੜ੍ਹ: ‘ਆਪ’ ਮੰਤਰੀ ਲਾਲ ਚੰਦ ਕਟਾਰੂਚੱਕ ਉਤੇ ਲੱਗੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 12 ਜੂਨ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।

ਪੰਜਾਬ ਸਰਕਾਰ ਦੇ ਅਫ਼ਸਰ ਤਲਬ, ਸੱਦ ਲਏ ਦਿੱਲੀ, ਕਾਰਵਾਈ ਦੀ ਤਿਆਰੀ! | D5 Channel Punjabi | Obscene Video

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।

ਟਮਾਟਰਾਂ ਵਾਲੇ ਨੇ ਮੰਗੀ ਸੁਰੱਖਿਆ, ਭਾਅ ਵਧਣ ਨਾਲ ਡਕੈਤੀ ਦਾ ਡਰ | D5 Channel Punjabi | Punjab Viral

ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button