ਲਿਬਰਲ ਐਮਪੀ ਤੇ ਸਾਬਕਾ ਕੈਬਨਿਟ ਮੰਤਰੀ ਸਕੌਟ ਬ੍ਰਿਸਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ
ਲੰਮੇਂ ਸਮੇਂ ਤੋਂ ਲਿਬਰਲ ਐਮਪੀ ਤੇ ਸਾਬਕਾ ਕੈਬਨਿਟ ਮੰਤਰੀ ਸਕੌਟ ਬ੍ਰਿਸਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਸੀਟ ਤੋਂ ਅਸਤੀਫਾ ਦੇ ਰਹੇ ਹਨ ਜੋ ਕਿ 10 ਫਰਵਰੀ ਤੋਂ ਪ੍ਰਭਾਵੀ ਹੋਵੇਗਾ। ਬੁੱਧਵਾਰ ਨੂੰ ਬ੍ਰਿਸਨ ਨੇ ਪਹਿਲੀ ਵਾਰੀ ਚੁਣੇ ਜਾਣ ਤੋਂ 22 ਸਾਲ ਬਾਅਦ ਹਾਊਸ ਆਫ ਕਾਮਨਜ਼ ਵਿੱਚ ਆਪਣਾ ਆਖਰੀ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਉੱਤੇ ਪੈਣ ਵਾਲੇ ਪਾਰਲੀਆਮੈਂਟ ਦੇ ਪ੍ਰਭਾਵ ਤੇ ਇਸ ਦੀ ਅਹਿਮੀਅਤ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਿੱਚ ਰਹਿੰਦਿਆਂ ਤੇ ਵਿਰੋਧੀ ਧਿਰ ਵਜੋਂ ਆਪਣੇ ਤਜਰਬੇ ਸਾਂਝੇ ਕੀਤੇ।
Read Also ਕੈਨੇਡਾ ਐਮਪੀ ਰਾਜ ਗਰੇਵਾਲ ਵਾਪਸ ਲੈਣਗੇ ਅਸਤੀਫਾ
ਪਿਛਲੇ ਮਹੀਨੇ ਬ੍ਰਿਸਨ ਨੇ ਐਲਾਨ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਹਨ ਕਿਉਂਕਿ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਦੁਬਾਰਾ ਖੜ੍ਹਾ ਨਹੀਂ ਹੋਣਾ ਚਾਹੁੰਦੇ। ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਵਜੋਂ ਬ੍ਰਿਸਨ ਦੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮੰਤਰੀਮੰਡਲ ਵਿੱਚ ਫੇਰਬਦਲ ਵੀ ਕਰਨਾ ਪਿਆ। ਉਸ ਸਮੇਂ ਇਹ ਸਪਸ਼ਟ ਨਹੀਂ ਸੀ ਕਿ ਬ੍ਰਿਸਨ ਕਿੰਗ-ਹੈਂਟਸ, ਨੋਵਾ ਸਕੋਸ਼ੀਆ ਹਲਕੇ ਤੋਂ ਇਸ ਕਾਰਜਕਾਲ ਦੇ ਮੁਕੰਮਲ ਹੋਣ ਤੱਕ ਐਮਪੀ ਬਣੇ ਰਹਿਣਗੇ ਜਾਂ ਪਹਿਲਾਂ ਹੀ ਅਸਤੀਫਾ ਦੇਣਗੇ। ਉਨ੍ਹਾਂ ਦੀ ਖਾਲੀ ਹੋਣ ਵਾਲੀ ਸੀਟ ਉੱਤੇ ਜ਼ਿਮਨੀ ਚੋਣ ਨਹੀਂ ਕਰਵਾਈ ਜਾਵੇਗੀ। ਇਹ ਸੀਟ ਅਕਤੂਬਰ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਤੱਕ ਖਾਲੀ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.