Breaking NewsNewsPunjab

ਲੁਧਿਆਣਾ ਗੈਂਗਰੇਪ ਮਾਮਲੇ ‘ਚ ਛੇ ਮੁਲਜ਼ਮ ਗ੍ਰਿਫਤਾਰ ਕਰਨ ਦਾ ਦਾਅਵਾ

ਲੁਧਿਆਣਾ : ਲੁਧਿਆਣਾ ਗੈਂਗਰੇਪ ਦੇ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ASI ਵਿਦਿਆ ਰਤਨ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮਾਮਲੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਛੇ ਮੁਲਜ਼ਮ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਛੇ ਮੁਲਜ਼ਮਾਂ ਦੇ ਸਕੈਚ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸ ਦਈਏ ਕਿ ਲੁਧਿਆਣਾ ਤੋਂ ਕਰੀਬ ਨੌਂ ਕਿਲੋਮੀਟਰ ਦੂਰ ਈਸੇਵਾਲ ਪਿੰਡ ਕੋਲ 21 ਸਾਲਾ ਕਾਲਜ ਵਿਦਿਆਰਥਣ ਨਾਲ 9 ਤੇ 10 ਫਰਵਰੀ ਦੀ ਦਰਮਿਆਨੀ ਰਾਤ ਨੂੰ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ।

Read Also ਚੀਕਾਂ ਮਾਰਦੀ ਰਹੀ ਗੈਂਗਰੇਪ ਪੀੜਤਾ, ਫੋਨ ਕਾਲ ਦੀ ਪੂਰੀ ਆਡੀਓ ਵਾਇਰਲ (ਵੀਡੀਓ)

ਲੜਕੀ ਨੇ ਐਤਵਾਰ ਨੂੰ ਪੁਲਿਸ ਕੋਲ ਪਹੁੰਚ ਕੀਤੀ ਤੇ 10 ‘ਅਣਪਛਾਤੇ’ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਲੜਕੀ ਤੇ ਉਸ ਦਾ ਇਕ ਦੋਸਤ ਜਦ ਈਸੇਵਾਲ ਪਿੰਡ ਵੱਲ ਕਾਰ ਵਿਚ ਜਾ ਰਹੇ ਸਨ ਤਾਂ ਰਾਹ ਵਿੱਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕਿਆ। ਉਨ੍ਹਾਂ ਵਿੱਚੋਂ ਦੋ ਜਣੇ ਕਾਰ ਦਾ ਸ਼ੀਸ਼ਾ ਇੱਟ ਨਾਲ ਤੋੜ ਕੇ ਵਾਹਨ ਵਿੱਚ ਜ਼ਬਰੀ ਵੜ ਗਏ। ਇਸ ਤੋਂ ਬਾਅਦ ਉਨ੍ਹਾਂ ਕੁਝ ਹੋਰ ਵਿਅਕਤੀਆਂ ਨੂੰ ਵੀ ਸੱਦ ਲਿਆ ਤੇ ਲੜਕੀ ਨੂੰ ਖਾਲੀ ਪਲਾਟ ਵਿੱਚ ਲੈ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button