Breaking NewsD5 specialNewsPunjabTop News

ਲੁਧਿਆਣਾ ‘ਚ ਤਿੰਨ ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ : ਲੁਧਿਆਣਾ ਦੇ ਇਸਲਾਮ ਗੰਜ, ਕੂਚਾ ਨੰਬਰ-16 ‘ਚ ਸਥਿਤ 4 ਮੰਜ਼ਿਲਾ ਲਿਫ਼ਾਫ਼ਿਆਂ ਦੇ ਗੋਦਾਮ ਨੂੰ ਵੀਰਵਾਰ ਤੜਕੇ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਹ ਅੱਗ ਚੌਥੀ ਮੰਜ਼ਿਲ ‘ਚ ਲੱਗੀ। ਗੋਦਾਮ ਦੀ ਇਮਾਰਤ ਨੂੰ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਤਰ੍ਹਾਂ ਆਪਣੀ ਲਪੇਟ ‘ਚ ਲੈ ਲਿਆ। ਇਸ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ।ਮੌਕੇ ‘ਤੇ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਵੀ ਪਹੁੰਚ ਗਈ। ਪੁਲਿਸ ਨੇ ਫੈਕਟਰੀ ਦੇ ਆਸ-ਪਾਸ ਦੇ ਘਰ ਖ਼ਾਲੀ ਕਰਵਾ ਦਿੱਤੇ ਹਨ।

Farmers Protest ਹੋ ਗਿਆ ਓਹੀ ਕੰਮ ਜਿਹਦਾ ਸੀ ਡਰ, 32 ਜਥੇਬੰਦੀਆਂ ਦਾ ਵੱਡਾ ਐਲਾਨ D5 Channel Punjabi

ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਬੜੀ ਮੁਸ਼ੱਕਤ ਨਾਲ 80 ਫ਼ੀਸਦੀ ਅੱਗ ‘ਤੇ ਕਾਬੂ ਪਾ ਲਿਆ ਹੈ। ਫਾਇਰ ਬ੍ਰਿਗੇਡ ਦੇ ਅਫ਼ਸਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਗੋਦਾਮ ਨੂੰ ਅੱਗ ਲੱਗੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਆ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਤੱਕ ਲਗਭਗ ਅੱਗ ਨੂੰ ਬੁਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਚੰਗੀ ਗੱਲ ਇਹ ਰਹੀ ਹੈ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button