PunjabTop News

ਲੁਧਿਆਣਾ ‘ਚ ਪੱਤਰਕਾਰ 1 ਲੱਖ ਦੀ ਰਿਸ਼ਵਤ ਲੈਂਦਾ ਫੜਿਆ, ਰਾਹਦਾਰੀ ਨਾ ਤੋੜਨ ਦੇ ਬਦਲੇ ਮੰਗੇ 3 ਲੱਖ ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਗਲਾਡਾ ਦੇ ਐਸਡੀਓ ਦਲਾਲ ਪੱਤਰਕਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਆਪਣੇ ਘਰ ਨੂੰ ਜਾਂਦੀ ਸੜਕ ਨੂੰ ਨਾ ਢਾਹੁਣ ਦੇ ਬਦਲੇ ਇੱਕ ਵਿਅਕਤੀ ਤੋਂ 3 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ। ਪੱਤਰਕਾਰ ਨੂੰ 1 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗ੍ਰਿਫਤਾਰ ਪੱਤਰਕਾਰ ਅਨਿਲ ਵਿੱਜ ਲੁਧਿਆਣਾ ਦਾ ਰਹਿਣ ਵਾਲਾ ਹੈ। ਲੁਧਿਆਣਾ ਤੋਂ ਛਪਦੇ ਇੱਕ ਅਖਬਾਰ ਲਈ ਕੰਮ ਕਰਦਾ ਸੀ।ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਵੱਲੋਂ  ਜਾਲ ਵਿਛਾਇਆ ਗਿਆ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button