ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਵਾਲੀ ਕਾਤਲ ਨੀਲਮ ਨੂੰ ਅੱਜ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿੱਚ ਸਜ਼ਾ ਸੁਣਾਈ ਜਾਵੇਗੀ। ਦੋ ਦਿਨ ਪਹਿਲਾਂ ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਕੁਝ ਕਾਰਨਾਂ ਕਰਕੇ ਉਸ ਨੂੰ ਸੋਮਵਾਰ ਨੂੰ ਸਜ਼ਾ ਨਹੀਂ ਸੁਣਾਈ ਗਈ। ਨੀਲਮ ‘ਤੇ ਆਪਣੇ ਗੁਆਂਢੀ ਹਰਪ੍ਰੀਤ ਸਿੰਘ ਦੀ ਢਾਈ ਸਾਲ ਦੀ ਬੇਟੀ ਦਿਲਰੋਜ਼ ਕੌਰ ਦਾ ਕਤਲ ਕਰਨ ਦਾ ਦੋਸ਼ ਸਾਬਤ ਹੋ ਚੁੱਕਾ ਹੈ। ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੀ ਧੀ ਦੇ ਕਾਤਲ ਨੂੰ ਫਾਂਸੀ ਦੀ ਸਜ਼ਾ ਮਿਲੇਗੀ ਅਤੇ ਉਹ ਵੀ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.