PunjabTop News

ਲੁਧਿਆਣਾ ‘ਚ ਸ਼ਰਮਨਾਕ ਕਾਰਾ: ਨਕਲੀ ਪੁਲਿਸ ਮੁਲਾਜ਼ਮ ਬਣ ਕੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ-ਜਨਾਹ, ਮੁਲਜ਼ਮ ਗ੍ਰਿਫ਼ਤਾਰ

ਰਾਜਸਥਾਨ ਵਿੱਚ ਨਾਬਾਲਗ ਲੜਕੀ ਨਾਲ ਹੋਏ ਦਰਿੰਦਗੀ ਭਰੇ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਗੁੱਸਾ ਠੰਢਾ ਵੀ ਨਹੀਂ ਪਿਆ ਕਿ ਲੁਧਿਆਣਾ ਵਿੱਚ ਵੀ ਇੱਕ ਨਾਬਾਲਗ ਵਿਦਿਆਰਥਣ ਨਾਲ ਹੈਵਾਨੀਅਤ ਭਰੀ ਸ਼ਰਮਨਾਕ ਘਟਨਾ ਸਾਹਮਣੇ ਆ ਗਈ। ਇੱਕ ਵਿਅਕਤੀ ਨੇ ਖ਼ੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਵਿਦਿਆਰਥਣ ਨੂੰ ਡਰਾਇਆ ਅਤੇ ਇਹ ਕਹਿ ਕੇ ਆਪਣੇ ਨਾਲ ਲੈ ਗਿਆ ਕਿ ਉਹ ਰੋਜ਼ ਗਾਰਡਨ ਵਿੱਚ ਗਲਤ ਕੰਮ ਕਰਦੀ ਹੈ। ਪੁਲਿਸ ਅਫਸਰਾਂ ਅੱਗੇ ਪੇਸ਼ ਕਰਨ ਦੀ ਗੱਲ ਕਹਿ ਕੇ ਮੁਲਜਮ ਉਸ ਨੂੰ ਵੀਰਾਨ ਥਾਂ ਤੇ ਲੈ ਗਿਆ ਅਤੇ ਉਸਦੀ ਆਬਰੂ ਲੁੱਟ ਲਈ ।

ਮਾਮਲਾ ਜਿਵੇਂ ਹੀ ਉਜਾਗਰ ਹੋਇਆ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਕੜੀਆਂ ਜੋੜ ਕੇ ਮੁਲਜਮ ਨੂੰ ਗ੍ਰਿਫਤਾਰ ਕੀਤਾ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਤੋਂ ਜਬਰ ਜਨਾਹ ਦੇ ਦੋ ਕੇਸ ਦਰਜ ਹਨ।

ਪੁਲਿਸ ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਹੋਰ ਖੁਲਾਸੇ ਹੋ ਸਕਣ। ਜਾਣਕਾਰੀ ਮੁਤਾਬਕ ਪੀੜਤ ਨਾਬਾਲਗ ਵਿਦਿਆਰਥਣ ਨੇੜਲੇ ਇੱਕ ਕਾਲਜ ਵਿੱਚ ਪੜ੍ਹਦੀ ਹੈ। ਉਹ ਲੁਧਿਆਣਾ ਦੇ ਰੋਜ਼ ਗਾਰਡਨ ਵਿੱਚ ਸੈਰ ਕਰਨ ਲਈ ਆਈ ਹੋਈ ਸੀ। ਇਸ ਦੌਰਾਨ ਮੁਲਜ਼ਮ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਦੇ ਹੋਏ ਉਸ ਨੂੰ ਰੋਕ ਲਿਆ। ਉਸ ਨੇ ਵਿਦਿਆਰਥਣ ਨੂੰ ਡਰਾ-ਧਮਕਾ ਕੇ ਕਿਹਾ ਕਿ ਉਹ ਰੋਜ਼ ਗਾਰਡਨ ਵਿੱਚ ਗਲਤ ਕੰਮ ਕਰ ਰਹੀ ਹੈ ਅਤੇ ਉਸ ਨੂੰ ਅਧਿਕਾਰੀਆਂ ਅੱਗੇ ਪੇਸ਼ ਕਰਨ ਲਈ ਆਪਣੇ ਨਾਲ ਲੈ ਕੇ ਜਾ ਰਿਹਾ ਹੈ। ਡਰੀ ਸਹਿਮੀ ਬੱਚੀ ਨੂੰ ਵਿਸ਼ਵਾਸ ਵਿੱਚ ਲੈਣ ਤੋਂ ਬਾਅਦ ਮੁਲਜ਼ਮ ਉਸ ਨੂੰ ਆਪਣੇ ਮੋਟਰਸਾਈਕਲ ‘ਤੇ ਬਿਠਾ ਕੇ ਇੱਕ ਸੁੰਨਸਾਨ ਥਾਂ ‘ਤੇ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਮਾਮਲੇ ਦੀ ਸ਼ਿਕਾਇਤ ਮਿਲਣ ਉਪਰੰਤ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64, 319(2) ਅਤੇ ਪੋਕਸੋ ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਨਾਕਾਬੰਦੀ ਅਤੇ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ, ਪੁੱਤਰ ਸੁਰਜੀਤ ਸਿੰਘ, ਵਾਸੀ ਉੱਤਮ ਵਿਹਾਰ, ਮਾਨਕਵਾਲ, ਲੁਧਿਆਣਾ ਵਜੋਂ ਹੋਈ ਹੈ।

ਪਹਿਲਾਂ ਵੀ ਦੋ ਨਾਬਾਲਗ ਲੜਕੀਆਂ ਨੂੰ ਇਸੇ ਤਰ੍ਹਾਂ ਬਣਾਇਆ ਸੀ ਹਵਸ ਦਾ ਸ਼ਿਕਾਰ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button