PunjabTop News

ਲੁਧਿਆਣਾ ਤੋਂ ਬੈਂਸ ਨੂੰ ਉਮੀਦਵਾਰ ਐਲਾਨ ਸਕਦੀ ਹੈ ਕਾਂਗਰਸ

ਲੁਧਿਆਣਾ ਵਿੱਚ ਕਾਂਗਰਸ ਨੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾਉਣ ਲਈ ਯੁਕਤਾਂ ਲੜਾਉਂਣੀਆਂ ਸ਼ੁਰੂ ਕਰ ਦਿੱਤੀਆਂ ਹਨ। ਥੋੜ੍ਹੇ ਦਿਨ ਪਹਿਲਾਂ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਬਿੱਟੂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ ਕਿਉਂਕਿ ਉਹ ਇੱਕ ਸਿੱਖ ਚਿਹਰਾ ਸੀ। ਹੁਣ ਬਿੱਟੂ ਦੇ ਮੁਕਾਬਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਕਾਂਗਰਸ ਹਾਈਕਮਾਂਡ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਕਾਂਗਰਸ ਪਾਰਟੀ ਨੇ ਬੈਂਸ ਨੂੰ ਟਿਕਟ ਦੇਣ ਬਾਰੇ ਸ਼ਹਿਰ ਦੇ 9 ਸਥਾਨਕ ਇੰਚਾਰਜਾਂ ਤੋਂ ਵੀ ਰਾਏ ਲਈ ਹੈ।

ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਬੈਂਸ ਨੂੰ ਉਮੀਦਵਾਰ ਐਲਾਨ ਸਕਦੀ ਹੈ। ਸਿਆਸੀ ਹਲਕਿਆਂ ‘ਚ ਇਹ ਵੀ ਚਰਚਾ ਹੈ ਕਿ ਪੰਜਾਬ ‘ਚ ਸੂਬਾ ਪੱਧਰ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀ ਗੱਲ ਦੋਵੇਂ ਪਾਰਟੀਆਂ ਦੇ ਸੁਪਰੀਮੋ ਕਰ ਰਹੇ ਹਨ। ਸੂਤਰਾਂ ਅਨੁਸਾਰ ਅੱਜ ਬੈਂਸ ਵੱਲੋਂ ਆਪ ਸੁਪਰੀਮੋ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button