PunjabTop News

ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ CM ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨ ਜਾ ਰਹੇ ਹਨ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕੇਜਰੀਵਾਲ ਅਤੇ ਮਾਨ ਵੱਲੋਂ ਜ਼ੋਨ ਬੀ ਨੇੜੇ ਨਿਗਮ ਓਲਡ ਏਜ ਹੋਮ ਵਿਖੇ ਕੀਤਾ ਜਾਵੇਗਾ, ਜਿਸ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬੇ ਵਿੱਚ ਦੋ ਪੜਾਵਾਂ ਵਿੱਚ 504 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 8, ਅੰਮ੍ਰਿਤਸਰ, ਮਾਨਸਾ, ਤਰਨਤਾਰਨ, ਕਪੂਰਥਲਾ, ਬਰਨਾਲਾ ਵਿੱਚ 17, ਬਠਿੰਡਾ ਵਿੱਚ 1, ਫਰੀਦਕੋਟ ਵਿੱਚ 2, ਫਿਰੋਜ਼ਪੁਰ ਵਿੱਚ 4, ਗੁਰਦਾਸਪੁਰ ਵਿੱਚ 3, ਮੋਗਾ ਵਿੱਚ 12, ਪਟਿਆਲਾ ਵਿੱਚ 5, ਸੰਗਰੂਰ ਵਿੱਚ 11 ਕਲੀਨਿਕ ਸ਼ਾਮਲ ਹਨ। ਐਸ.ਏ.ਐਸ.ਨਗਰ ਅਤੇ ਐਸ.ਬੀ.ਐਸ.ਨਗਰ ਵਿੱਚ 6-6 ਕਲੀਨਿਕ ਖੋਲ੍ਹੇ ਜਾ ਰਹੇ ਹਨ।ਪਹਿਲੇ ਦੋ ਪੜਾਵਾਂ ਵਿੱਚ ਸਥਾਪਿਤ ਕੀਤੇ ਗਏ 504 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 21 ਲੱਖ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 100 ਅਤੇ ਦੂਜੇ ਪੜਾਅ ਵਿੱਚ 404 ਕਲੀਨਿਕ ਖੋਲ੍ਹੇ ਗਏ ਸਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਮੁਫ਼ਤ ਇਲਾਜ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਜਿਸ ਅਨੁਸਾਰ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button