ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਗੈਸ ਲੀਕ ਹੋਈ ਘਟਨਾਂ ‘ਤੇ CM ਮਾਨ ਨੇ ਜਤਾਇਆ ਦੁੱਖ
ਚੰਡੀਗੜ੍ਹ : ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਦਸੂਹਾ ਰੋਡ ’ਤੇ ਪੈਂਦੇ ਸੂਏ ਕੋਲ ਗੈਸ ਲੀਕ ਹੋਣ ਨਾਲ ਲਗਭਗ 9 ਲੋਕਾਂ ਦੀ ਮੌਤ ਹੋ ਗਈ ਹੈ ‘ਤੇ ਕੁਝ ਲੋਕ ਬੇਹੋਸ਼ ਵੀ ਹੋ ਗਏ ਹਨ। ਉਥੇ ਹੀ ਇਸ ਮੰਦਭਾਗੀ ਘਟਨਾਂ ਉਤੇ CM ਭਗਵੰਤ ਮਾਨ ਵੱਲੋਂ ਦੁੱਖ ਜਤਾਇਆ ਗਿਆ ਹੈ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..।” ਫਾਇਰ ਬ੍ਰਿਗੇਡ ‘ਤੇ ਪੁਲਿਸ ਪ੍ਰਸ਼ਾਸ਼ਨ ਨੇ ਮੋਕੇ ‘ਤੇ ਪਹੁੰਚ ਗਿਆ ਹੈ ‘ਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। NDRF ਦੀਆਂ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ।
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) April 30, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.