PunjabTop News

ਲੁਧਿਆਣਾ ਦੇ CP ਸਵਪਨ ਸ਼ਰਮਾ ਤੋਂ ED ਵੱਲੋਂ 4 ਘੰਟੇ ਲੰਬੀ ਪੁੱਛਗਿੱਛ!

ਲੁਧਿਆਣਾ ਦੇ ਪੁਲਿਸ ਕਮਿਸ਼ਨਰ (CP) ਸਵਪਨ ਸ਼ਰਮਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਤਲਬ ਕੀਤੇ ਜਾਣ ਮਗਰੋਂ ਉਹ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ, ED ਦੇ ਅਧਿਕਾਰੀਆਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਲਗਭਗ 4 ਘੰਟੇ ਤੋਂ ਵੱਧ ਸਮੇਂ ਤੱਕ ਡੂੰਘਾਈ ਨਾਲ ਪੁੱਛਗਿੱਛ ਕੀਤੀ ਹੈ।

ਪੁੱਛਗਿੱਛ ਦੀ ਇਹ ਕਾਰਵਾਈ ਮੁੱਖ ਮੰਤਰੀ ਨਾਲ ਜੁੜੇ ਇੱਕ ਕਥਿਤ ਵਿਵਾਦਤ ਅਤੇ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਕਥਿਤ ਹੇਰ-ਫੇਰ ਅਤੇ ਫਰਜ਼ੀ ਰਿਪੋਰਟਾਂ ਤਿਆਰ ਕਰਨ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ਸੋਮਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਚੰਡੀਗੜ੍ਹ ਵਿੱਚ ED ਦੇ ਦਫ਼ਤਰ ਵਿੱਚ ਪੇਸ਼ ਹੋਏ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਉਨ੍ਹਾਂ ਤੋਂ ਵੱਖ-ਵੱਖ ਪਹਿਲੂਆਂ ‘ਤੇ ਸਵਾਲ-ਜਵਾਬ ਕੀਤੇ ਗਏ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੁੱਛਗਿੱਛ ਲਗਾਤਾਰ 4 ਘੰਟੇ ਤੋਂ ਵੱਧ ਸਮੇਂ ਤੱਕ ਚੱਲਦੀ ਰਹੀ। ਲੰਬੀ ਪੁੱਛਗਿੱਛ ਤੋਂ ਬਾਅਦ ਜਦੋਂ ਸੀਪੀ ਸਵਪਨ ਸ਼ਰਮਾ ਈਡੀ ਦਫ਼ਤਰ ਤੋਂ ਬਾਹਰ ਨਿਕਲੇ ਤਾਂ ਮੌਕੇ ‘ਤੇ ਮੌਜੂਦ ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ, ਪਰ ਸਵਪਨ ਸ਼ਰਮਾ ਨੇ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਹ ਬਿਨਾਂ ਕੁਝ ਬੋਲੇ ਆਪਣੀ ਗੱਡੀ ਵਿੱਚ ਬੈਠ ਕੇ ਉੱਥੋਂ ਰਵਾਨਾ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button