ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਰਵਾਇਆ ਪਾਰਟੀ 'ਚ ਸ਼ਾਮਲ
ਚੰਡੀਗੜ੍ਹ : ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਲੁਧਿਆਣਾ ਦੇ ਵਾਰਡ ਨੰਬਰ 38 ਦੇ ਕੌਂਸਲਰ ਕੁਲਦੀਪ ਸਿੰਘ ਧਨੇਸਰ (ਬਿੰਟਾ) ਅੱਧੇ ਦਰਜਨ ਸਮਰਥਕਾਂ ਸਮੇਤ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਗਿਆ।
ਸਵੇਰੇ ਹੀ Rahul Gandhi ਦਾ ਵੱਡਾ ਧਮਾਕਾ, ਪੰਜਾਬ ਦੀ ਲੀਡਰਸ਼ਿਪ ਹੋਈ ਪੱਬਾਂ ਭਾਰ | D5 Channel Punjabi
ਕੁਲਦੀਪ ਸਿੰਘ ਧਨੇਸਰ ਦੇ ਨਾਲ ਉਨ੍ਹਾਂ ਦੇ ਸਾਥੀ ਧਰਮਿੰਦਰ ਸਿੰਘ ਸਰਾਂ, ਮਨੀ ਰਾਮ ਭਗਤ ਅਤੇ ਈਸ਼ੂ ਤਿਗਰਾ (ਯੂਥ ਕਾਂਗਰਸ) ਅਤੇ ਕਈ ਹੋਰ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਿੰਸ ਜੌਹਰ (ਇੰਚਾਰਜ, ਵਾਰਡ ਨੰ. 36) ਅਤੇ ਰਵੀ ਟੰਡਨ (ਪ੍ਰਧਾਨ, ਵਾਰਡ ਨੰ. 47) ਵੀ ਹਾਜ਼ਰ ਸਨ।
Jagir Kaur ਨੇ ਖੋਲ੍ਹੇ ਬਾਦਲਾਂ ਦੇ ਅੰਦਰੂਨੀ ਰਾਜ਼, ਰਾਮ ਰਹੀਮ ਦੀ ਮੁਆਫ਼ੀ ਤੇ Beadbi ਬਾਰੇ ਕੀਤਾ ਵੱਡਾ ਖ਼ੁਲਾਸਾ
ਇਸ ਮੌਕੇ ਸਮੂਹ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਮਾਨ ਸਰਕਾਰ ਦੇ ਕੰਮਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਇੱਕ ਆਸ ਦੀ ਕਿਰਨ ਜਾਗੀ ਹੈ ਅਤੇ ਆਪਣੇ ਕੰਮ ਦੀ ਬਦੌਲਤ ਵਿਧਾਨ ਸਭਾ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.