PunjabTop News

ਲੁਧਿਆਣਾ: ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ

ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ਼ ਇੰਦਰ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਗਾਇਕਾ ਦੀ ਲਾਸ਼ ਨੀਲੋਂ ਨਹਿਰ ਤੋਂ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਲਈ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਸੀ। ਲਾਸ਼ ਨੂੰ ਇਸ ਸਮੇਂ ਸਮਰਾਲਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਜਾਂਚ ਤੇ ਅਗਲੀ ਕਾਨੂੰਨੀ ਪ੍ਰਕਿਰਿਆ ਲਈ ਰੱਖਿਆ ਗਿਆ ਹੈ।  ਪਹਿਲਾਂ ਖ਼ਬਰ ਆਈ ਸੀ, ਗਾਇਕਾ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਗਿਆ ਸੀ।

ਪੁਲਿਸ ਨੇ ਇਸ ਮਾਮਲੇ ਦੇ ਸਬੰਧ ‘ਚ ਮੋਗਾ ਨਿਵਾਸੀ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੇ ਉਸ ਦੇ ਸਾਥੀ ਕਰਮਜੀਤ ਦੇ ਖਿਲਾਫ਼ 15 ਮਈ ਨੂੰ ਐਫਆਈਆਰ ਦਰਜ ਕੀਤੀ ਸੀ। ਇੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਗਾਇਕਾ ਦੀ ਕਿਡਨੈਪਿੰਗ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਉਨ੍ਹਾਂ ਨੇ ਜ਼ਿਕਰ ਕੀਤਾ ਸੀ ਕਿ 13 ਮਈ ਦੀ ਰਾਤ ਨੂੰ ਗਾਇਕਾ ਇੰਦਰ ਕੌਰ ਨੂੰ ਇੱਕ ਕਾਰ ‘ਚ ਗਨ ਪੁਆਇੰਟ ‘ਤੇ ਕਿਡਨੈਪ ਕੀਤਾ ਗਿਆ ਸੀ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ 15 ਮਈ ਨੂੰ ਥਾਣਾ ਜਮਾਲਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੀ ਧੀ ਇੰਦਰ ਕੌਰ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਪਿਤਾ ਤੇ ਉਸ ਦੇ ਸਾਥੀ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਸੁਖਵਿੰਦਰ ਸਿੰਘ ਖ਼ੁਦ ਫ਼ਰਾਰ ਹੋਣ ‘ਚ ਕਾਮਯਾਬ ਰਿਹਾ। ਕਰਮਜੀਤ ਸਿੰਘ ਦੀ ਨਿਸ਼ਾਨਦੇਹੀ ‘ਤੇ ਇੰਦਰ ਕੌਰ ਦੀ ਕਾਰ ਨੀਲੋਂ ਨਹਿਰ ‘ਚੋਂ 16 ਮਈ ਨੂੰ ਬਰਾਮਦ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button