Breaking NewsD5 specialNewsPress ReleasePunjabTop News

ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ

ਕੇਸ ਦਰਜ ਹੋਣ ਉਪਰੰਤ ਗਾਇਬ ਹੋਣ ਲਈ ਅਕਾਲੀ ਆਗੂ ਦੀ ਕੀਤੀ ਕਰੜੀ ਆਲੋਚਨਾ

ਮੁੱਲਾਂਪੁਰ ਦਾਖਾ (ਲੁਧਿਆਣਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ? ਇਹ ਦਲੀਲ ਦਿੰਦਿਆਂ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਵੀ ਕਿਹਾ ਕਿ ਮਜੀਠੀਆ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਅਸੀਂ ਹਾਲ ਹੀ ਵਿੱਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ।”

ਕਾਂਗਰਸੀ ਤੇ ਅਕਾਲੀਆਂ ਦਾ ਹੋਇਆ ਸਫਾਇਆ || D5 Channel Punjabi

ਉਹਨਾਂ ਅੱਗੇ ਕਿਹਾ ਕਿ ਸਿਰਫ ਇੱਕ ਕੇਸ ਨੇ ਮਜੀਠੀਆ ਨੂੰ ਲੁਕਣ ਲਈ ਮਜ਼ਬੂਰ ਕਰ ਦਿੱਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ ਗੰਦਲਾ ਕੀਤਾ ਹੈ।

ਭਾਜਪਾ ਆਗੂ ਦਾ ਧਾਕੜ ਬਿਆਨ, ਹਿਲੀ ਸਾਰੀ ਸਿਆਸਤ || D5 Channel Punjabi

ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਡਰੱਗ ਮਾਮਲੇ ‘ਚ ਮਜੀਠੀਆ ਤੋਂ ਮੁਆਫੀ ਮੰਗੀ ਸੀ ਜਦਕਿ ਕੇਜਰੀਵਾਲ ਨੇ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਆਗੂ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਗਾ ਕੇ ਵੋਟਾਂ ਮੰਗੀਆਂ ਸਨ। ਹੁਣ ਭਗਵੰਤ ਮਾਨ ਅਤੇ ਹੋਰ ‘ਆਪ’ ਆਗੂਆਂ ਨੂੰ ਨਸ਼ਾ ਤਸਕਰ ਮਜੀਠੀਆ ਦਾ ਸਾਥ ਦੇਣ ਲਈ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨੇ ਨਸ਼ਿਆਂ ਦੇ ਕਾਰੋਬਾਰ ਦਾ ਸਰਗਨਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Punjab News : Beadbi ਮਾਮਲੇ ‘ਚ ਨਵਾਂ ਮੋੜ, ਖੜ੍ਹੀ ਹੋਈ ਵੱਡੀ ਮੁਸੀਬਤ || D5 Channel Punjabi

ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਿਸ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਬਣਾਉਣ, ਲਤਾਲਾ ਲਈ ਇੱਕ ਆਈ.ਟੀ.ਆਈ., ਸਿੱਧਵਾਂ ਬੇਟ ਵਿਖੇ ਸਰਕਾਰੀ ਡਿਗਰੀ ਕਾਲਜ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇਣ ਦਾ ਐਲਾਨ ਕੀਤਾ। ਅਗਾਮੀ ਚੋਣਾਂ ਦੌਰਾਨ ਕੈਪਟਨ ਸੰਦੀਪ ਸੰਧੂ ਦਾ ਸਾਥ ਦੇਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕੈਪਟਨ ਸੰਧੂ ਨੇ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਦਾਖਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ।

Sanyukt Sangharsh Party(SKM) : 2022 ਦੀਆਂ Election ਲੜਨਗੇ Kisan! ਹੋਣਗੇ Punjab ਦੇ ਸਾਰੇ ਮਸਲੇ ਹੱਲ

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿਰਫ ਤਿੰਨ ਮਹੀਨਿਆਂ ਵਿੱਚ ਅਜਿਹੇ ਲੋਕ ਪੱਖੀ ਫੈਸਲੇ ਲਏ ਗਏ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਲਏ ਗਏ। ਉਨਾਂ ਹਲਕੇ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨਾਂ ਇਹ ਵੀ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਸਿਹਰਾ ਉਨਾਂ ਦੇ ਵਿਕਾਸ ਕੇਂਦਰਤ ਅਤੇ ਭਵਿੱਖਮੁਖੀ ਯਤਨਾਂ ਸਿਰ ਬੰਨਿਆ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਹਾਲ ਹੀ ਵਿੱਚ ਦਰਜ ਐਫ.ਆਈ.ਆਰ. ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਬਣਦੀ ਤੇ ਮਿਸਾਲੀ ਸਜਾ ਦਿੱਤੀ ਜਾਣੀ ਚਾਹੀਦੀ ਹੈ। ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸੀ ਵਰਕਰਾਂ ਨੂੰ ਚੋਣਾਂ ਦੌਰਾਨ ਇੱਕਜੁੱਟ ਹੋ ਕੇ ਸਾਹਮਣੇ ਆਉਣ ਲਈ ਕਿਹਾ।

ਮਜੀਠੀਆ ਨੂੰ ਲੈ ਗਰਮ ਹੋ ਗਿਆ ਭਗਵੰਤ ਮਾਨ! ਦਿੱਤਾ ਅਜਿਹਾ ਬਿਆਨ, ਅੱਖਾਂ ਖੋਲ ਦੇਖਦੇ ਰਹੇ ਗਏ ਲੋਕ

ਉਨਾਂ ਨੇ ਚੋਣਾਂ ਦੌਰਾਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਦਲ-ਬਦਲੂਆਂ ਤੇ ਗ਼ੈਰ-ਭਰੋਸੇਯੋਗਾਂ ਲਈ ਬਾਹਰ ਦਾ ਰਸਤਾ ਦਿਖਾਉਣ ਲਈ ਮੁੱਖ ਮੰਤਰੀ ਨੂੰ ਅਪੀਲ ਵੀ ਕੀਤੀ ਅਤੇ ਲੋਕਾਂ ਨੂੰ ਦਾਖਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਸੰਦੀਪ ਦੇ ਹੱਕ ਖੜਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੈ ਤਲਵਾੜ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਸੁਬਰਮਨੀਅਮ, ਜ਼ਿਲਾ ਕਾਂਗਰਸ (ਦਿਹਾਤੀ) ਪ੍ਰਧਾਨ ਕਿਰਨਜੀਤ ਸੋਨੀ ਗਾਲਿਬ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button